09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਦਰਸ਼ ਸਕੂਲ ਬੁਢਲਾਡਾ ਦਾ 5ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 12-04-2026
ਬੁਢਲਾਡਾ, 11 ਅਪ੍ਰੈਲ (ਸਵਰਨ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਿਛਲੇ ਦਿਨੀਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ 'ਚ ਆਦਰਸ਼ ਮਾਡਲ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਮਨਚੰਦਾ ਅਤੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਪੰਜ ਵਿਦਿਆਰਥੀਆਂ ਨੇ 99 ਤੋਂ 97 ਫ਼ੀਸਦੀ ਤੱਕ ਨੰਬਰ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹਰਪ੍ਰੀਤ ਕੌਰ 99 ਫ਼ੀਸਦੀ, ਰਵਨੀਤ ਕੌਰ 98.5, ਅਰਸ਼ਵੀਰ ਕੌਰ 98, ਕਿ੍ਸ਼ਨ ਕੁਮਾਰ ਤੇ ਗੁਰਨੂਰ ਕੌਰ ਨੇ 97 ਫ਼ੀਸਦੀ ਅੰਕ ਹਾਸਲ ਕੀਤੇ ਹਨ ਜਦਕਿ ਬਾਕੀ ਵਿਦਿਆਰਥੀ ਵੀ ਵਧੀਆ ਅੰਕਾਂ 'ਚ ਪਾਸ ਹੋਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਰੇਸ਼ ਮਨਚੰਦਾ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਰੈਲੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।