09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੀ.ਆਈ.ਐਮ.ਟੀ. ਕਾਲਜ 'ਚ ਵਿਦਾਇਗੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ

ਅਜੀਤ ਡੈਸਕ 12-04-2026
ਬੁਢਲਾਡਾ, 11 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਜੀ.ਆਈ.ਐਮ.ਟੀ. ਕਾਲਜ ਦੇ ਵੱਖ ਵੱਖ ਕੋਰਸਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕੀਤਾ ਗਿਆ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਮਯਾਬੀ ਲਈ ਲਗਾਤਾਰ ਮਿਹਨਤ, ਸਬਰ ਅਤੇ ਸਕਾਰਾਤਮਿਕ ਸੋਚ ਹੋਣਾ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਡਾ. ਰੇਖਾ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਿਦਿਆਰਥੀਆਂ ਵਲੋਂ ਸ਼ਾਨਦਾਰ ਗੀਤ, ਨਾਚ ਅਤੇ ਸਕਿੱਟ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਵਿਦਾ ਹੋ ਰਹੇ ਵਿਦਿਆਰਥੀਆਂ ਨੇ ਕਾਲਜ ਜੀਵਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ |
ਪਿਛਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਦਾ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ 'ਚ ਵਿਸਾਖੀ ਤੇ ਖ਼ਾਲਸਾ ਸਿਰਜਣਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।