10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰਾਜਸਥਾਨ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਕਣਕ ਦੇ ਖ਼ਰੀਦ ਨਿਯਮਾਂ 'ਚ ਛੋਟ ਦਿੱਤੀ ਜਾਵੇ-ਕਿਸਾਨ ਆਗੂ

ਅਜੀਤ ਡੈਸਕ 12-04-2026
ਬੁਢਲਾਡਾ, 11 ਅਪ੍ਰੈਲ (ਸਵਰਨ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਦੇਸ਼ ਅੰਦਰ ਇਕ ਸ਼ਾਸਨ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਇਕ ਪਾਸੇ ਰਾਜਸਥਾਨ ਵਿਚ ਕਣਕ ਦੀ ਖ਼ਰੀਦ ਦੇ ਨਿਯਮਾਂ ਵਿਚ ਢਿੱਲ ਦੇ ਰਹੀ ਹੈ, ਪਰ ਦੂਜੇ ਪਾਸੇ ਕੁਦਰਤੀ ਆਫ਼ਤਾਂ ਦੇ ਝੰਬੇ ਪਏ ਪੰਜਾਬ ਦੇ ਕਿਸਾਨਾਂ ਨੂੰ ਕਣਕ ਖ਼ਰੀਦ ਦੇ ਨਿਯਮਾਂ 'ਚ ਅਣਗੌਲਿਆ ਕਰਨਾ ਵਿਤਕਰੇ ਭਰੀ ਨੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ 'ਚ 80 ਫ਼ੀਸਦੀ ਦਾ ਯੋਗਦਾਨ ਪਾਉਂਦੇ, ਪਰ ਜਦੋਂ ਵੀ ਕੁਦਰਤੀ ਮਾਰ ਕਰ ਕੇ ਖ਼ਰੀਦ ਨਿਯਮਾਂ ਵਿਚ ਨਰਮੀ ਦੀ ਲੋੜ ਹੁੰਦੀ ਹੈ ਤਾਂ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਹੈ | ਕਿਸਾਨ ਆਗੂ ਨੇ ਖ਼ਰੀਦ ਨਿਯਮਾਂ 'ਚ ਛੋਟ ਦੀ ਮੰਗ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਰਾਜਸਥਾਨ ਵਿਚ ਨਮੀ ਅਤੇ ਬਦਰੰਗ ਜਾ ਟੁੱਟੇ ਦਾਣੇ ਆਦਿ ਵਰਗੇ ਨਿਯਮਾਂ ਵਿਚ ਢਿੱਲ ਦਿੱਤੀ ਗਈ ਹੈ, ਉਸੇ ਤਰ੍ਹਾਂ ਇਹ ਐਲਾਨ ਪੰਜਾਬ ਦੇ ਕਿਸਾਨਾਂ ਲਈ ਵੀ ਕੀਤਾ ਜਾਵੇ | ਉਨ੍ਹਾਂ ਤਰਕ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਛੋਟ ਨਾ ਦੇਣ ਕਾਰਨ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੀ ਰਫ਼ਤਾਰ ਸੁਸਤ ਹੋਵੇਗੀ ਅਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਹੋਣਗੇ | ਦੂਜਾ ਇੰਨਾ ਸਖ਼ਤ ਸ਼ਰਤਾਂ ਕਾਰਨ ਫ਼ਸਲ ਨੂੰ ਭਾਰੀ ਵੱਟਾ ਲੱਗਣ ਨਾਲ ਕਿਸਾਨਾਂ ਦੀ ਆਰਥਿਕ ਲੁੱਟ ਹੋਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਰਾਜਸਥਾਨ ਦੀ ਤਰਜ਼ 'ਤੇ ਪੰਜਾਬ ਵਿਚ ਵੀ ਖ਼ਰੀਦ ਨਿਯਮਾਂ ਵਿਚ ਛੋਟ ਨਾ ਦਿੱਤੀ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |
ਚਿੱਟੇ ਸਮੇਤ 1 ਕਾਬੂ
ਮਾਨਸਾ, 11 ਅਪ੍ਰੈਲ (ਵਿ. ਪ੍ਰਤੀ.)-ਥਾਣਾ ਸਦਰ ਬੁਢਲਾਡਾ ਪੁਲਿਸ ਪਾਰਟੀ ਨੇ ਪਿੰਡ ਚੱਕ ਭਾਈਕੇ ਨਜ਼ਦੀਕ ਗਸ਼ਤ ਦੌਰਾਨ ਨਿਰਮਲ ਸਿੰਘ ਵਾਸੀ ਡੇਲੂਆਣਾ ਨੂੰ ਕਾਬੂ ਕਰ ਕੇ ਉਸ ਕੋਲੋਂ 5.5 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਫੜੀਆਂ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।