24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸੌਂਪਿਆ ਨਿਯੁਕਤੀ ਪੱਤਰ <br/> ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/>

ਅਜੀਤ ਡੈਸਕ 13-04-2026
ਬਠਿੰਡਾ, 12 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਸੀਨੀਅਰ ਅਕਾਲੀ ਆਗੂ ਅਤੇ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਵਾਸੀ ਹੋਮਲੈਂਡ ਇਨਕਲੇਵ ਬਠਿੰਡਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦੇ ਅਨੁਸੂਚਿਤ ਜਾਤੀ (ਐੱਸ.ਸੀ) ਵਿੰਗ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੱੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਇੱਥੇ ਸੰਖੇਪ ਸਮਾਗਮ ਦੌਰਾਨ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਤੇ ਉਨ੍ਹਾਂ ਦਾ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ | ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਆਪਣੀ ਨਿਯੱੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੱਧ-ਚੜ੍ਹ ਕੇ ਕੰਮ ਕਰਨਗੇ | ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਸਾਬਕਾ ਕੌਂਸਲਰ ਹਰਵਿੰਦਰ ਸ਼ਰਮਾ ਗੰਜ਼ੂ, ਧਰਮਵੀਰ ਧਾਲੀਵਾਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਮੁਫ਼ਤ ਜਾਂਚ ਕੈਂਪ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹਨ-ਸੁਰੇਸ਼ ਕੁਮਾਰ ਕਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।