16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਨਗਣਨਾ 2027 ਹੇਠ ਸਵੈ ਗਣਨਾ ਦੀ ਵੀ ਸਹੂਲਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਦਾ ਪਹਿਲਾ ਪੜਾਅ ਹੋਵੇਗਾ ਸ਼ੁਰੂ

ਅਜੀਤ ਡੈਸਕ 17-04-2026
ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ -ਕਮ-ਪਿ੍ੰਸੀਪਲ ਸੈਂਸਸ ਅਫ਼ਸਰ ਰਾਜੇਸ਼ ਧੀਮਾਨ ਆਈ ਏ ਐੱਸ ਨੇ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ਼-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਸੈਲਫ਼-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਕਰਨ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਅÏਨਲਾਈਨ ਭਰ ਸਕਦੇ ਹੋ | ਉਨ੍ਹਾਂ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ 'ਤੇ ਜਾਣਾ ਹੋਵੇਗਾ | ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਇਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲੌਗਇਨ ਕਰੋ | ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ | ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇਕ 'ਸੈਲਫ਼-ਐਨੂਮਰੇਸ਼ਨ ਆਈ ਡੀ' ਜਨਰੇਟ ਕਰਕੇ ਦੇਵੇਗਾ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਦੱਸਿਆ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ 'ਸਵੈ-ਗਣਨਾ' ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ | ਇਸ ਤਹਿਤ 33 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਅਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ |
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਕਲੇਅ ਇੰਡੀਆ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦਾ ਦਸਵੀਂ (ਸੀ. ਬੀ. ਐਸ. ਈ.) ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।