05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਬਣਾਂਵਾਲੀ ਵਲੋਂ ਸਰਕਾਰੀ ਸਕੂਲਾਂ 'ਚ ਆਧੁਨਿਕ ਕਲਾਸ-ਰੂਮਾਂ ਦਾ ਉਦਘਾਟਨ <br/>

ਅਜੀਤ ਡੈਸਕ 19-04-2026
ਮਾਨਸਾ/ਝੁਨੀਰ, 18 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਸੰਜੀਵ ਸਿੰਗਲਾ)-ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਕਾਰੀ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ 19 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਦੋ ਆਧੁਨਿਕ ਕਲਾਸ-ਰੂਮਾਂ ਦਾ ਉਦਘਾਟਨ ਕੀਤਾ ਗਿਆ | ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਖਿਆਲੀ ਚਹਿਲਾਂਵਾਲੀ 'ਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਮਾਡਰਨ ਕਲਾਸ ਰੂਮ ਵੀ ਵਿਦਿਆਰਥੀਆਂ ਦੇ ਸਪੁਰਦ ਕੀਤਾ ਗਿਆ | ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣਾ ਹੈ ਤਾਂ ਜੋ ਹਰ ਬੱਚੇ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲ ਸਕੇ | ਇਸ ਮੌਕੇ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ, ਪਿ੍ੰਸੀਪਲ ਕੰਵਲਜੀਤ ਕੌਰ ਝੁਨੀਰ, ਪਿ੍ੰਸੀਪਲ ਮੋਨਿਕਾ ਰਾਣੀ, ਸਿਕੰਦਰ ਸਿੰਘ ਸਰਪੰਚ, ਗੁਰਦੀਪ ਸਿੰਘ, ਜਗਤਾਰ ਅÏਲਖ, ਜਗਪਾਲ ਸਿੰਘ ਸਰਪੰਚ, ਭੋਲਾ ਸਿੰਘ ਚੇਅਰਮੈਨ ਬਲਾਕ ਸੰਮਤੀ ਝੁਨੀਰ, ਜਸਵਿੰਦਰ ਸਿੰਘ ਮੁੱਖ ਅਧਿਆਪਕ, ਹਰਦੇਵ ਸਿੰਘ ਕੋਰਵਾਲਾ, ਸਰਪੰਚ ਅਮਰਜੀਤ ਸਿੰਘ ਆਦਿ ਹਾਜ਼ਰ ਹਨ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਦਿਆਲ ਦਾਸ ਸੋਢੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀਆਂ 'ਚ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।