ਰਾਮਾਂ ਮੰਡੀ, 29 ਅਪ੍ਰੈਲ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਸਥਾਨਕ ਸੁਨੀਤਾ ਰਾਣੀ ਐਮ ਸੀ, ਪਤਨੀ ਓਮ ਪ੍ਰਕਾਸ਼ ਨਿੱਕਾ ਦੇ ਗ੍ਰਹਿ ਨਿਵਾਸ ਵਿਖੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀ ਰਣਨੀਤੀ, ਵਾਰਡ ਪੱਧਰ 'ਤੇ ਵਰਕਰਾਂ ਦੀ ਜ਼ਿੰਮੇਵਾਰੀ ਅਤੇ ਚੋਣ ਪ੍ਰਚਾਰ ਨੂੰ ਮਜ਼ਬੂਤ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸਿੱਧੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਦੀ ਆਵਾਜ਼ ਬਣਕੇ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਬਾਰੇ ਜਨਤਾ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਪਾਰਟੀ ਨੂੰ ਵੱਧ ਤੋਂ ਵੱਧ ਸਮਰਥਨ ਮਿਲ ਸਕੇ | ਇਸ ਮੌਕੇ ਵਰਕਰਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਪੂਰੀ ਨਿਭਰਤਾ ਅਤੇ ਜੋਸ਼ ਨਾਲ ਚੋਣ ਮੁਹਿੰਮ ਵਿਚ ਭਾਗ ਲੈਣਗੇ | ਮੀਟਿੰਗ ਵਿਚ ਪੀਏ ਹਰਤਾਵਲ ਸਿੰਘ ਸੁੱਖੀ, ਨਿੱਕਾ ਸਰਦਾਰ ਤਲਵੰਡੀ ਸਾਬੋ, ਦਵਿੰਦਰ ਸਿੰਗਲਾ, ਸੁਨੀਤਾ ਰਾਣੀ ਐਮਸੀ, ਦਵਿੰਦਰ ਜੈਨ, ਸੁਭਾਸ਼ ਗਿਆਨਾ, ਮੱਖਣ ਬਾਂਸਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਰਵੀਪ੍ਰੀਤ ਸਿੰਘ ਸਿੱਧੂ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ <br/>
ਅਜੀਤ ਡੈਸਕ
30-04-2026