19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਬੀਜ, ਖਾਦ ਤੇ ਕੀਟਨਾਸ਼ਕ ਦਵਾਈ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ <br/>

ਅਜੀਤ ਡੈਸਕ 30-04-2026

ਭੀਖੀ, 29 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਬੀਜ, ਖਾਦ, ਕੀਟਨਾਸ਼ਕ ਦਵਾਈ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪੱਕੇ ਬਿੱਲ ਦੁਆਰਾ ਹੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਵਿੱਕਰੀ ਕੀਤੀ ਜਾਵੇ ਅਤੇ ਜੇਕਰ ਕੋਈ ਡੀਲਰ ਬਿਨਾਂ ਪੱਕੇ ਬਿੱਲ ਤੋਂ ਸਾਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਚੈਕਿੰਗ ਦੌਰਾਨ ਬੀਜ ਅਤੇ ਖਾਦਾਂ ਦੇ ਸੈਂਪਲ ਲਏ ਗਏ ਹਨ ਜੋ ਜਾਂਚ ਲਈ ਲੈਬ 'ਚ ਭੇਜੇ ਜਾਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.), ਸ਼ਗਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ (ਇੰਨਫੋ), ਧਰਮਿੰਦਰ ਸਿੰਘ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਇਨਵੇਸਟੀਚਰ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਦੇ ਕੇਸਾਂ ਦਾ ਮਾਲ ਮੁਕੱਦਮਾ ਨਸ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।