ਬੁਢਲਾਡਾ, 29 ਅਪ੍ਰੈਲ (ਰਾਹੀ)- ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਇਨਵੇਸਟੀਚਰ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਮਦਨ ਲਾਲ ਨੇ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਅਗਵਾਈ ਦੇ ਗੁਣ ਵਿਕਸਿਤ ਕਰ ਕੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਸਕੂਲ ਦੇ ਅਨੁਸ਼ਾਸਨ ਨੂੰ ਮਜ਼ਬੂਤ ਬਣਾਉਣਾ ਸੀ | ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਅਤੇ ਯੋਗ ਵਿਦਿਆਰਥੀਆਂ ਨੂੰ ਵੱਖ-ਵੱਖ ਜ਼ਿੰਮੇਵਾਰ ਅਹੁਦਿਆਂ ਜਿਨ੍ਹਾਂ 'ਚ ਹੈੱਡ ਬੁਆਏ, ਹੈੱਡ ਗਰਲ, ਸਪੋਰਟਸ ਕੈਪਟਨ ਦੇ ਨਾਲ-ਨਾਲ ਹਾਊਸ ਬਣਾ ਕੇ ਉਨ੍ਹਾਂ ਲਈ ਹਾਊਸ ਕੈਪਟਨ ਅਤੇ ਵਾਈਸ ਕੈਪਟਨ ਦੀ ਚੋਣ ਕੀਤੀ ਗਈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਆਨੰਦ ਪ੍ਰਕਾਸ਼ ਅਤੇ ਸਮੂਹ ਪ੍ਰਬੰਧਕੀ ਮੈਂਬਰਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ |