19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗੰਦਗੀ ਦੇ ਡੰਪਾਂ ਨੂੰ ਚੁਕਵਾਉਣ ਲਈ ਏ. ਡੀ. ਸੀ. ਨੂੰ ਮੰਗ ਪੱਤਰ ਦਿੱਤਾ <br/>

ਅਜੀਤ ਡੈਸਕ 30-04-2026

ਮਾਨਸਾ, 29 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- 21 ਮੈਂਬਰੀ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਅਨੁਪਿ੍ਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਉਠਾਈ ਕਿ ਸ਼ਹਿਰ ਦੇ ਮੁੱਖ ਸਕੂਲਾਂ ਦੇ ਗੇਟਾਂ ਨੇੜੇ ਅਤੇ ਜਨਤਕ ਥਾਵਾਂ ਦੇ 'ਤੇ ਲੱਗੇ ਕੂੜੇ ਦੇ ਵੱਡੇ ਡੰਪ ਤੁਰੰਤ ਹਟਵਾਏ ਜਾਣ | ਉਨ੍ਹਾਂ ਅਧਿਕਾਰੀ ਦੇ ਧਿਆਨ 'ਚ ਲਿਆਂਦਾ ਕਿ ਖ਼ਾਲਸਾ ਹਾਈ ਸਕੂਲ, ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਮੁੰਡਿਆਂ ਦਾ ਸਰਕਾਰੀ ਸੈਕੰਡਰੀ ਸਕੂਲ ਅਤੇ ਮਾਈ ਨਿੱਕੇ ਦੇਵੀ ਸਕੂਲ ਵਰਗੀਆਂ ਅਹਿਮ ਸੰਸਥਾਵਾਂ ਦੇ ਬਿਲਕੁਲ ਸਾਹਮਣੇ ਕੂੜੇ ਦੇ ਢੇਰ ਲੱਗੇ ਹੋਏ ਹਨ | ਗਰਮੀਆਂ ਦਾ ਸੀਜ਼ਨ ਹੋਣ ਕਾਰਨ ਇਨ੍ਹਾਂ ਢੇਰਾਂ ਤੋਂ ਫੈਲ ਰਹੀ ਬਦਬੂ ਅਤੇ ਗੰਦਗੀ ਕਾਰਨ ਸਕੂਲ ਆਉਣ-ਜਾਣ ਵਾਲੇ ਬੱਚਿਆਂ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਢੇਰਾਂ 'ਤੇ ਅਵਾਰਾ ਪਸ਼ੂ ਮੂੰਹ ਮਾਰਦੇ ਹਨ, ਜਿਸ ਨਾਲ ਗੰਦਗੀ ਸਾਰੇ ਸ਼ਹਿਰ ਦੀਆਂ ਸੜਕਾਂ 'ਤੇ ਫੈਲ ਜਾਂਦੀ ਹੈ | ਵਫ਼ਦ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਵੀ ਅਪੀਲ ਕੀਤੀ | ਏ.ਡੀ.ਸੀ. ਨੇ ਸਬੰਧਿਤ ਅਧਿਕਾਰੀਆਂ ਨੂੰ ਕੂੜੇ ਦੇ ਡੰਪ ਹਟਾਉਣ ਅਤੇ ਸਫ਼ਾਈ ਵਿਵਸਥਾ ਦਰੁਸਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਐਡਵੋਕੇਟ ਗੁਰਲਾਭ ਸਿੰਘ ਮਾਹਲ, ਡਾ. ਜਨਕ ਰਾਜ ਸਿੰਗਲਾ, ਹਰਿੰਦਰ ਸਿੰਘ ਮਾਨਸ਼ਾਹੀਆ, ਸਮੀਰ ਛਾਬੜਾ, ਅੰਕੁਸ਼ ਜਿੰਦਲ, ਰਾਜ ਕੁਮਾਰ, ਅਰਪਿਤ ਚੌਧਰੀ, ਇੰਦਰਜੀਤ ਸਿੰਘ ਮੁਨਸ਼ੀ, ਰੋਹਿਤ ਕੁਮਾਰ, ਘਣਸ਼ਾਮ ਦਾਸ ਨਿੱਕੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਧਾਇਕਾਂ ਦੇ ਘਰ ਅੱਗੇ ਪ੍ਰਦਰਸ਼ਨ 5 ਨੂੰ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਇਨਵੇਸਟੀਚਰ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।