19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਧਾਇਕਾਂ ਦੇ ਘਰ ਅੱਗੇ ਪ੍ਰਦਰਸ਼ਨ 5 ਨੂੰ <br/>

ਅਜੀਤ ਡੈਸਕ 30-04-2026
ਝੁਨੀਰ, 29 ਅਪ੍ਰੈਲ (ਸੰਜੀਵ ਸਿੰਗਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 5 ਮਈ ਨੂੰ ਪੰਜਾਬ ਭਰ 'ਚ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸੇ ਲੜੀ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਯੂਨੀਅਨ ਦੀ ਬਲਾਕ ਝੁਨੀਰ ਪ੍ਰਧਾਨ ਸੁਰਿੰਦਰ ਕੌਰ ਜੌੜਕੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਸਮੇਂ ਵਰਕਰਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ, ਜਿਸ ਕਰ ਕੇ ਕਰਮਚਾਰਨਾਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ 'ਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ 'ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਦੇ ਨਾਲ ਹੀ ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ 'ਚ ਕੰਮ ਕਰਨ ਬਦਲੇ ਵਰਕਰ ਨੂੰ 200 ਅਤੇ 100 ਰੁਪਏ ਪ੍ਰਤੀ ਹੈਲਪਰ ਨੂੰ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਆਦਿ |

ਪਿਛਲੀ ਖ਼ਬਰ 17 ਗ੍ਰਾਮ ਚਿੱਟਾ ਬਰਾਮਦ, 3 ਕਾਬੂ ਅਗਲੀ ਖ਼ਬਰ ਗੰਦਗੀ ਦੇ ਡੰਪਾਂ ਨੂੰ ਚੁਕਵਾਉਣ ਲਈ ਏ. ਡੀ. ਸੀ. ਨੂੰ ਮੰਗ ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।