ਮਾਨਸਾ, 29 ਅਪ੍ਰੈਲ (ਵਿ.ਪ੍ਰਤੀ.)- ਥਾਣਾ ਜੌੜਕੀਆਂ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਬਾਜੇਵਾਲਾ ਤੋਂ 2400 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਅਮਨ ਵਾਸੀ ਮਾਨਸਾ ਕੋਲੋਂ 45 ਕੈਪਸੂਲ ਬਰਾਮਦ ਕੀਤੇ ਹਨ | ਦੋਵਾਂ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |