19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੱਲ੍ਹ

ਅਜੀਤ ਡੈਸਕ 30-04-2026
ਮਾਨਸਾ, 29 ਅਪ੍ਰੈਲ (ਸੱਭਿ.ਪ੍ਰਤੀ.)- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ ਤੇ ਸੰਦੀਪ ਮੋਫ਼ਰ ਨੇ ਦੱਸਿਆ ਕਿ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਨੇੜੇ ਪਿਛਲੇ 126 ਦਿਨਾਂ ਤੋਂ ਪੱਕਾ ਧਰਨਾ ਜਾਰੀ ਹੈ ਪਰ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰਾਂ ਨੂੰ ਸਿੱਖਿਆ ਵਿਭਾਗ 'ਚ ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ 'ਤੇ ਉਮਰ ਹੱਦ ਛੋਟ ਦੇ ਕੇ ਅਤੇ ਮਾਸਟਰ ਕੇਡਰ 'ਚ ਥੋਪੀ ਬੇਤੁਕੀ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰ ਕੇ ਭਰਤੀ ਇਸ਼ਤਿਹਾਰ ਜਾਰੀ ਕੀਤਾ ਜਾਵੇ |
ਪਿਛਲੀ ਖ਼ਬਰ ਜਨਗਣਨਾ ਤਹਿਤ ਨਾਗਰਿਕਾਂ ਲਈ 'ਸਵੈ-ਗਿਣਤੀ' ਦੀ ਸਹੂਲਤ ਅੱਜ ਤੋਂ ਅਗਲੀ ਖ਼ਬਰ 2445 ਪਾਬੰਦੀਸ਼ੁਦਾ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।