19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਜਨਗਣਨਾ ਤਹਿਤ ਨਾਗਰਿਕਾਂ ਲਈ 'ਸਵੈ-ਗਿਣਤੀ' ਦੀ ਸਹੂਲਤ ਅੱਜ ਤੋਂ

ਅਜੀਤ ਡੈਸਕ 30-04-2026
ਮਾਨਸਾ, 29 ਅਪ੍ਰੈਲ (ਸਟਾਫ਼ ਰਿਪੋਰਟਰ)- ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ਼ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 'ਸਵੈ-ਗਿਣਤੀ' ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਕੋਈ ਵੀ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਦਰਜ ਕਰ ਸਕਦਾ ਹੈ | ਡੀ.ਸੀ. ਨੇ ਦੱਸਿਆ ਕਿ 'ਸਵੈ-ਗਿਣਤੀ' ਦੀ ਪ੍ਰਕਿਰਿਆ ਤਹਿਤ ਅਧਿਕਾਰਤ ਵੈੱਬਸਾਈਟ 'ਤੇ ਲਾਗ-ਇਨ ਕਰਨ ਉਪਰੰਤ ਆਪਣੇ ਮੋਬਾਇਲ ਨੰਬਰ ਰਾਹੀਂ ਪੋਰਟਲ 'ਤੇ ਰਜਿਸਟਰੇਸ਼ਨ ਕਰ ਕੇ ਡਿਜੀਟਲ ਫਾਰਮ 'ਚ ਆਪਣੇ ਪਰਿਵਾਰਕ ਮੈਂਬਰਾਂ ਤੇ ਰਿਹਾਇਸ਼ ਸਬੰਧੀ ਜਾਣਕਾਰੀ ਦਰਜ ਕਰਨ ਤੋਂ ਬਾਅਦ ਇੱਕ ਰੈਫਰੈਂਸ ਨੰਬਰ ਪ੍ਰਾਪਤ ਹੋਵੇਗਾ ਅਤੇ ਜਨਗਣਨਾ ਕਰਨ ਆਏ ਕਰਮੀਂ ਨੂੰ ਸਿਰਫ਼ ਰੈਫਰੈਂਸ ਨੰਬਰ ਦਿਖਾਉਣਾ ਹੋਵੇਗਾ | ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਦਰਜ ਕੀਤੇ ਗਏ ਵੇਰਵੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਗੁਪਤ ਰੱਖੇ ਜਾਣਗੇ | ਡੀ.ਸੀ. ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਡਿਜੀਟਲ ਮੁਹਿੰਮ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੈ-ਗਿਣਤੀ ਰਾਹੀਂ ਆਪਣਾ ਸਹਿਯੋਗ ਦੇਣ ਤਾਂ ਜੋ ਪ੍ਰਕਿਰਿਆ ਨੂੰ ਸੁਚਾਰੂ ਤੇ ਤੇਜ਼ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।