ਮਾਨਸਾ, 29 ਅਪ੍ਰੈਲ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ 'ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਵਿਸਫੋਟਕ ਸਮਗਰੀ ਅਤੇ ਘਾਤਕ ਹਥਿਆਰਾਂ ਦਾ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ | ਇੱਕ ਹੋਰ ਹੁਕਮ 'ਚ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰ, ਜਨਤਕ ਸਥਾਨਾਂ ਆਦਿ 'ਤੇ ਹੁੱਕਾ ਪੀਣ ਅਤੇ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਤੇ ਅਸ਼ਲੀਲ ਪੋਸਟਰਾਂ ਲਗਾਉਣ 'ਤੇ ਪਾਬੰਦੀ ਲਗਾਈ ਹੈ | ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ |