06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜਨਗਣਨਾ-2027 ਸੰਬੰਧੀ ਫ਼ੀਲਡ ਟਰੇਨਰਾਂ ਨੂੰ ਸਿਖਲਾਈ ਦਿੱਤੀ <br/>

ਅਜੀਤ ਡੈਸਕ 01-05-2026

ਮਾਨਸਾ, 30 ਅਪ੍ਰੈਲ (ਸਟਾਫ਼ ਰਿਪੋਰਟਰ)- ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਜ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਬੱਚਤ ਭਵਨ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਫ਼ੀਲਡ ਟਰੇਨਰਾਂ ਨੂੰ ਜਨਗਣਨਾ-2027 ਸਬੰਧੀ ਸਿਖਲਾਈ ਦਿੱਤੀ ਗਈ | ਖੋਜ ਅਫ਼ਸਰ ਅੰਕੜਾ ਵਿਭਾਗ ਰਣਜੀਤ ਸਿੰਘ ਨੇ ਟਰੇਨਰਾਂ ਨੂੰ ਜਨਗਣਨਾ ਸਬੰਧੀ ਵਿਸ਼ੇਸ਼ ਨੁਕਤਿਆਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਜਨਗਣਨਾ ਦਾ ਦੇਸ਼ ਦੀ ਉੱਨਤੀ ਅਤੇ ਵਿਕਾਸ 'ਚ ਅਹਿਮ ਰੋਲ ਹੁੰਦਾ ਹੈ, ਜਿਸ ਲਈ ਸਰਕਾਰ ਨੂੰ ਸਹੀ ਅੰਕੜੇ ਮੁਹੱਈਆ ਕਰਵਾਏ ਜਾਣ | ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ ਤੱਕ ਹਰੇਕ ਵਿਅਕਤੀ ਜਨਗਣਨਾ ਸਬੰਧੀ ਆਪਣੀ ਸਵੈ-ਗਣਨਾ ਕਰ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿਣਤੀਕਾਰ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ, ਵਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਸਹੀ ਜਵਾਬ ਦਿੱਤੇ ਜਾਣ, ਤਾਂ ਜੋ ਜਨਗਣਨਾ ਸਬੰਧੀ ਅੰਕੜੇ ਇਕੱਠੇ ਕਰਨ 'ਚ ਕੋਈ ਦਿੱਕਤ ਪੇਸ਼ ਨਾ ਆਵੇ |

ਪਿਛਲੀ ਖ਼ਬਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਗਿਆਨ ਸਾਗਰ ਸਕੂਲ ਦੇ ਵਿਦਿਆਰਥੀ ਛਾਏ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਲੋਂ ਵਜ਼ੀਫ਼ਾ ਪ੍ਰਤੀਯੋਗਤਾ ਮੁਕਾਬਲਾ ਪ੍ਰੀਖਿਆ 15 ਮਈ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।