06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ 'ਚ ਅਸਫਲ ਨੋਡਲ/ ਕਲੱਸਟਰ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ - ਡੀ.ਸੀ.

ਅਜੀਤ ਡੈਸਕ 01-05-2026

ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ 'ਚ ਅਸਫਲ ਨੋਡਲ/ਕਲੱਸਟਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਣਕ ਦੀ ਰਹਿੰਦ-ਖੰੂਹਦ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਸਮੀਖਿਆ ਮੀਟਿੰਗ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਕੁਝ ਨੋਡਲ ਤੇ ਕਲੱਸਟਰ ਅਫ਼ਸਰ ਅਲਾਟ ਕੀਤੇ ਗਏ ਖੇਤਰ 'ਚ ਹਾਜ਼ਰ ਨਹੀਂ ਰਹਿੰਦੇ ਅਤੇ ਜੇਕਰ ਕਿਸੇ ਖੇਤ 'ਚ ਨਾੜ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਸਬੰਧੀ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਤੱਥ ਆਧਾਰਿਤ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਹੇ, ਜਿਸ ਕਾਰਨ ਫ਼ੌਰੀ ਐਕਸ਼ਨ ਲੈਣ 'ਚ ਦੇਰੀ ਹੁੰਦੀ ਹੈ | ਉਨ੍ਹਾਂ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ 10 ਦਿਨ ਚੌਕਸੀ ਨੂੰ ਹੋਰ ਤੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ 'ਚ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਟੀ 'ਚ ਹੀ ਨਾੜ ਦੇ ਰਲੇਵੇਂ ਲਈ ਪ੍ਰੇਰਿਤ ਕੀਤਾ ਜਾਵੇ | ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾੜ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਦੀ ਵੰਡ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਤਾਲਮੇਲ ਨਾਲ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਾੜ ਸਾੜਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਬਲਜੀਤ ਕੌਰ, ਗਗਨਦੀਪ ਸਿੰਘ ਤੇ ਹਰਜਿੰਦਰ ਸਿੰਘ ਜੱਸਲ, ਐਸ.ਪੀ. ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਚੀਮਾ ਤੇ ਹਰਜਿੰਦਰ ਸਿੰਘ ਗਿੱਲ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਖੇਡਾਂ 'ਚ ਕਰਨਗੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ <br/> ਅਗਲੀ ਖ਼ਬਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਗਿਆਨ ਸਾਗਰ ਸਕੂਲ ਦੇ ਵਿਦਿਆਰਥੀ ਛਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।