06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜਿੰਦਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਖੇਡਾਂ 'ਚ ਕਰਨਗੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ <br/>

ਅਜੀਤ ਡੈਸਕ 01-05-2026
ਬੁਢਲਾਡਾ, 30 ਅਪ੍ਰੈਲ (ਸਵਰਨ ਸਿੰਘ ਰਾਹੀ)-ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਅਤੇ ਕਰਾਟੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ 'ਤੇ ਸੋਨੇ ਦੇ ਤਗਮੇ ਜਿੱਤਣ ਤੋਂ ਬਾਅਦ ਹੁਣ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ ਹੈ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਦੱਸਿਆ ਕਿ ਸਟੇਟ ਕਿੱਕ ਬਾਕਸਿੰਗ ਮੁਕਾਬਲਿਆਂ ਦੇ 75 ਕਿੱਲੋ ਭਾਰ ਵਰਗ 'ਚ ਗੋਲਡ ਮੈਡਲ ਜੇਤੂ ਅਰਮਨਦੀਪ ਸਿੰਘ ਅਤੇ ਗੁਲਾਬ ਸਿੰਘ (81 ਕਿੱਲੋ ਭਾਰ ਵਰਗ) ਉੜੀਸਾ ਵਿਖੇ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ 'ਚ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਵਿਖਾਉਣਗੇ | ਇਸੇ ਤਰ੍ਹਾਂ ਸਟੇਟ ਪੱਧਰੀ ਕਰਾਟੇ 'ਚ ਗੋਲਡ ਮੈਡਲ ਜੇਤੂ ਚੰਨਪ੍ਰੀਤ ਸਿੰਘ ਜੰਮੂ-ਕਸ਼ਮੀਰ ਵਿਖੇ ਹੋਣ ਵਾਲੀਆਂ ਨੈਸ਼ਨਲ ਖੇਡਾਂ 'ਚ ਭਾਗ ਲਵੇਗਾ | ਉਕਤ ਤੋਂ ਇਲਾਵਾ ਬਾਰ੍ਹਵੀਂ ਦੇ ਵਿਦਿਆਰਥੀ ਸਾਹਿਬਜੋਤ ਸਿੰਘ ਨੇ ਕਰਾਟੇ (65 ਕਿੱਲੋ ਭਾਰ ਵਰਗ) ਅਤੇ ਅਰਸ਼ਦੀਪ ਸਿੰਘ (75 ਕਿੱਲੋ ਭਾਰ ਵਰਗ) 'ਚ ਨੈਸ਼ਨਲ ਗੋਲਡ ਮੈਡਲ ਜੇਤੂ ਖਿਡਾਰੀ ਨੇਪਾਲ ਵਿਖੇ ਹੋਣ ਵਾਲੀ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਤੀਨਿਧਤਾ ਕਰੇਗਾ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀਆਂ ਸਕੂਲ ਦੀ ਸਿਖਲਾਈ ਅਤੇ ਮਾਰਗ ਦਰਸ਼ਨ ਦੀ ਉੱਚ ਗੁਣਵੱਤਾ ਨੂੰ ਦਰਸਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਕਾਮਯਾਬੀਆਂ ਦੇ ਪਿੱਛੇ ਡੀ.ਪੀ.ਈ. ਕੁਲਦੀਪ ਸਿੰਘ ਤੇ ਹਰਪ੍ਰੀਤ ਸਿੰਘ ਅਤੇ ਅਧਿਆਪਕ ਦਮਨ ਤੇ ਸਿਮਰਨ ਕੌਰ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਦਾ ਨਤੀਜਾ ਹਨ | ਇਸ ਮੌਕੇ ਸਕੂਲ ਕੋਆਰਡੀਨੇਟਰ ਕਿਰਨ ਮਠਾੜੂ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ 'ਚ ਅਸਫਲ ਨੋਡਲ/ ਕਲੱਸਟਰ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ - ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।