06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਕੱਟਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ 'ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-05-2026

ਮਾਨਸਾ, 30 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ 'ਚ ਬਿਜਲੀ ਦੇ ਲੱਗ ਰਹੇ ਲਗਾਤਾਰ ਕੱਟਾਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲੇ੍ਹ ਦੇ ਤਿੰਨੇ ਵਿਧਾਨ ਸਭਾ ਹਲਕੇ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ 'ਚ 'ਆਪ' ਸਰਕਾਰ ਖ਼ਿਲਾਫ਼ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਗਏ | ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੱਟਾਂ ਕਾਰਨ ਜਿੱਥੇ ਲੋਕਾਂ ਨੂੰ ਜਲ ਘਰਾਂ ਤੋਂ ਪੀਣ ਵਾਲਾ ਪਾਣੀ ਪੂਰੀ ਮਾਤਰਾ 'ਚ ਨਹੀਂ ਮਿਲ ਰਿਹਾ ਉੱਥੇ ਸਬਜ਼ੀਆਂ ਤੇ ਹਰਾ-ਚਾਰਾ ਵੀ ਸੁੱਕ ਰਿਹਾ ਹੈ | ਅਕਾਲੀ ਆਗੂ ਨੇ ਕਿਹਾ ਕਿ ਪਿੰਡਾਂ 'ਚ ਤਾਂ ਬਿਜਲੀ ਸਪਲਾਈ ਦਾ ਬਹੁਤ ਹੀ ਮਾੜਾ ਹਾਲ ਹੈ ਅਤੇ ਲੋਕ ਜਾਗ ਕੇ ਰਾਤਾਂ ਕੱਟਣ ਲਈ ਮਜਬੂਰ ਹਨ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਹਾਲਾਤ ਨਹੀਂ ਸੁਧਾਰੇ ਗਏ ਤਾਂ ਆਉਣ ਵਾਲੇ ਸਮੇਂ 'ਚ ਦਲ ਵਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ | ਸ: ਭੂੰਦੜ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਲਈ ਹਰ ਮੰਚ 'ਤੇ ਆਵਾਜ਼ ਉਠਾਈ ਜਾਵੇਗੀ | ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਲੁੱਟ ਕੇ 24 ਘੰਟੇ ਬਿਜਲੀ ਦੇਣ ਦੇ ਦਾਅਵੇ ਕੱਟਾਂ ਨੇ ਬੇਨਕਾਬ ਕਰ ਦਿੱਤੇ ਹਨ | ਇਸ ਮੌਕੇ ਗੁਰਮੇਲ ਸਿੰਘ ਫਫੜੇ, ਕਰਮਜੀਤ ਕੌਰ ਸਮਾਓਾ, ਜਸਵਿੰਦਰ ਸਿੰਘ ਤਾਮਕੋਟ, ਆਤਮਜੀਤ ਸਿੰਘ ਕਾਲਾ, ਕੁਲਸ਼ੇਰ ਸਿੰਘ ਰੂਬਲ, ਕੇ.ਐਸ. ਮਠਾੜੂ, ਬਲਜਿੰਦਰ ਸਿੰਘ ਘਾਲੀ, ਲਾਲ ਸਿੰਘ ਠੂਠਿਆਂਵਾਲੀ, ਬਲਜੀਤ ਸਿੰਘ ਸੇਠੀ, ਜੁਗਰਾਜ ਸਿੰਘ ਰਾਜ ਪੇਂਟਰ, ਬਲਜੀਤ ਸਿੰਘ ਅਤਲਾ, ਰਜਿੰਦਰ ਸਿੰਘ ਚਕੇਰੀਆਂ, ਪ੍ਰੀਤਇੰਦਰ ਸਿੰਘ ਮਾਨਸ਼ਾਹੀਆ, ਮੇਲਾ ਸਿੰਘ ਬੱਪੀਆਣਾ, ਵਿਜੇ ਕੁਮਾਰ ਭੀਖੀ ਆਦਿ ਹਾਜ਼ਰ ਸਨ |
ਬਿਜਲੀ ਬੋਰਡ ਦਫ਼ਤਰ ਸਰਦੂਲਗੜ੍ਹ ਅੱਗੇ ਰੋਸ ਧਰਨਾ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਸਥਾਨਕ ਬਿਜਲੀ ਬੋਰਡ ਦਫ਼ਤਰ ਅੱਗੇ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਬਿਜਲੀ ਦੀ ਸਥਿਤੀ ਬਹੁਤ ਮਾੜੀ ਹੈ | ਸਰਕਾਰ ਸ਼ਹਿਰਾਂ ਅਤੇ ਪਿੰਡਾਂ 'ਚ ਬਿਜਲੀ ਮੁਹੱਈਆ ਕਰਵਾਉਣ 'ਚ ਅਸਫਲ ਰਹੀ ਹੈ, ਜਿਸ ਕਾਰਨ ਗਰਮੀਆਂ ਵਿਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਪੰਜਾਬ 'ਚ ਬਿਜਲੀ ਸਰਪਲੱਸ ਸੀ | ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਜੇਕਰ ਸਰਕਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ 'ਚ ਅਸਫਲ ਰਹਿੰਦੀ ਹੈ ਤਾਂ ਅਕਾਲੀ ਦਲ ਹੋਰ ਵੀ ਸਖ਼ਤ ਵਿਰੋਧ ਕਰੇਗਾ | ਇਸ ਮੌਕੇ ਬਲਦੇਵ ਸਿੰਘ ਮੀਰਪੁਰ, ਤਰਸੇਮ ਭੋਲੀ, ਜਤਿੰਦਰ ਜੈਨ ਬੌਬੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਪ੍ਰੇਮ ਕੁਮਾਰ, ਅਜੈ ਕੁਮਾਰ ਨੀਟਾ, ਕੈਪਟਨ ਤੇਜਾ ਸਿੰਘ, ਹੇਮੰਤ ਸਿੰਘ ਹਨੀ, ਨਿਰਮਲ ਸਿੰਘ ਨਾਹਰਾਂ, ਸੁਰਜੀਤ ਸਿੰਘ ਝੰਡਾ ਕਲਾਂ, ਸੁਖਦੇਵ ਸਿੰਘ ਸੁੱਖੀ ਕੈਂਚੀਆਂ, ਰਣਜੀਤ ਸਿੰਘ ਜਟਾਣਾ ਆਦਿ ਹਾਜ਼ਰ ਸਨ |
ਬੁਢਲਾਡਾ ਵਿਖੇ ਵੀ ਲਗਾਇਆ ਰੋਸ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਸਥਾਨਕ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਬਿਜਲੀ ਸਪਲਾਈ ਦੀ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ | ਪਿੰਡਾਂ ਅਤੇ ਸ਼ਹਿਰਾਂ 'ਚ ਲੱਗਦੇ ਬਿਜਲੀ ਕੱਟਾਂ ਤੋਂ ਇਲਾਵਾ ਇਸ ਦਾ ਅਸਰ ਖੇਤੀ ਕਿੱਤੇ ਸਮੇਤ ਹੋਰਨਾਂ ਵਪਾਰਿਕ ਅਦਾਰਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਬਿਜਲੀ ਸਪਲਾਈ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਠੇਕੇਦਾਰ ਗੁਰਪਾਲ ਸਿੰਘ, ਹੰਸਾ ਸਿੰਘ ਸਰਪੰਚ, ਬੱਲਮ ਸਿੰਘ ਕਲੀਪੁਰ, ਹਰਮੇਲ ਸਿੰਘ ਕਲੀਪੁਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਅਮਰਜੀਤ ਸਿੰਘ ਕੁਲਾਣਾ, ਦਰਸ਼ਨ ਸਿੰਘ ਰੱਲੀ, ਗੁਰਮੇਲ ਸਿੰਘ, ਸੋਹਣ ਸਿੰਘ, ਜਗਮੇਲ ਸਿੰਘ, ਕੌਰ ਸਿੰਘ, ਮਹਿੰਦਰ ਸਿੰਘ ਸੈਦੇਵਾਲਾ, ਜਰਨੈਲ ਸਿੰਘ, ਬਲਦੇਵ ਸਿੰਘ, ਤਰਨਜੋਤ ਸਿੰਘ ਸਾਹਨੀ, ਰਜਿੰਦਰ ਸਿੰਘ ਝੰਡਾ, ਕਾਕਾ ਸਿੰਘ ਕੋਚ, ਜਸਵੀਰ ਸਿੰਘ ਜੱਸੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰ ਦਿਵਸ 'ਤੇ ਬੁਲਾਇਆ ਵਿਧਾਨ ਸਭਾ ਸੈਸ਼ਨ ਇੱਕ ਡਰਾਮਾ- ਸਮਾਓ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਖੇਡਾਂ 'ਚ ਕਰਨਗੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।