ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | 5ਵੀਂ ਤੋਂ 12ਵੀਂ ਜਮਾਤ ਤੱਕ ਦੇ 4-4 ਵਿਦਿਆਰਥੀਆਂ ਨੂੰ ਚਾਰ ਹਾਊਸਾਂ ਵਿਚ ਵੰਡਿਆ ਗਿਆ | ਸ: ਭਗਤ ਸਿੰਘ ਹਾਊਸ ਨੇ ਪਹਿਲਾ, ਸ: ਕਰਤਾਰ ਸਿੰਘ ਹਾਊਸ ਨੇ ਦੂਜਾ, ਊਧਮ ਸਿੰਘ ਹਾਊਸ ਨੇ ਤੀਜਾ ਤੇ ਗਿਆਨੀ ਦਿੱਤ ਸਿੰਘ ਹਾਊਸ ਨੇ ਚੌਥਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਹਰਪ੍ਰੀਤ ਸਿੰਘ ਤੇ ਸਰਬਜੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ | ਪਿ੍ੰਸੀਪਲ ਸਤਵਿੰਦਰ ਕੌਰ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ 'ਚ ਸਹਾਈ ਹੁੰਦੇ ਹਨ | ਅਧਿਆਪਕਾ ਬੱਬੂਜੀਤ ਕੌਰ ਨੇ ਸਿੱਖ ਰਾਜ ਦੇ ਬਹਾਦਰ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਅਧਿਆਪਕਾ ਈਨਾ ਪਾਲ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |