ਰਾਮਾਂ ਮੰਡੀ, 30 ਅਪ੍ਰੈਲ (ਤਰਸੇਮ ਸਿੰਗਲਾ)- ਕਣਕ ਦੀ ਖ਼ਰੀਦ ਦੇ ਮੁਕੰਮਲ ਪ੍ਰਬੰਧਾਂ ਦੇ ਸੂਬਾ ਸਰਕਾਰ ਦੇ ਦਾਅਵੇ ਠੱਪ ਹੋ ਗਏ ਹਨ¢ ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਰੁਣ ਕੁਮਾਰ ਕਾਦੀ ਚੱਠਾ ਅਤੇ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਬਹੁਤ ਹੀ ਧੀਮੀ ਗਤੀ ਨਾਲ ਚੱਲ ਰਹੀ ਹੈ, ਇਸ ਤੋਂ ਇਲਾਵਾ ਸਭ ਤੋਂ ਵੱਡੀ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਕੋਲ ਬਾਰਦਾਨੇ ਦੀ ਘਾਟ ਹੈ¢ ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖੂਨ ਪਸੀਨਾ ਵਹਾ ਕੇ ਬੀਜੀ ਗਈ ਕਣਕ ਦੀ ਫ਼ਸਲ ਹੁਣ ਮੰਡੀਆਂ ਵਿਚ ਰੁਲ ਰਹੀ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਦੋਵੇਂ ਹਨ¢ ਉਨ੍ਹਾਂ ਮੰਗ ਕੀਤੀ ਕਿ ਮਾਰਕਫੈੱਡ ਆੜ੍ਹਤੀਆਂ ਨੂੰ ਬਾਰਦਾਨਾ ਮੁਹੱਈਆ ਕਰਵਾਏ ਅਤੇ ਕਣਕ ਦੀ ਜਲਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ¢ ਇਸ ਸਬੰਧ ਵਿਚ ਜਦੋਂ ਮਾਰਕਫੈੱਡ ਦੇ ਇੰਸਪੈਕਟਰ ਦਵਿੰਦਰ ਮਾਨ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਬਾਰਦਾਨੇ ਦੀ ਘਾਟ ਦੇ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਉਹ ਆੜ੍ਹਤੀਆਂ ਨੂੰ ਲਗਾਤਾਰ ਬਾਰਦਾਨਾ ਮੁਹੱਈਆ ਕਰਵਾ ਰਹੇ ਹਨ¢