05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਸ਼ਾਮ ਵੇਲੇ ਖੇਤਾਂ ਦਾ ਅਚਨਚੇਤ ਨਿਰੀਖਣ <br/>

ਅਜੀਤ ਡੈਸਕ 01-05-2026
ਮਾਨਸਾ, 30 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵਲੋਂ ਸ਼ਾਮ ਵੇਲੇ ਖੇਤਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਦੱਸਿਆ ਕਿ ਹੁਣ ਲਗਾਤਾਰ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀ ਖੇਤਾਂ ਵਿਚ ਅਚਨਚੇਤ ਨਿਰੀਖਣ ਕਰਨਗੇ ਅਤੇ ਜੇਕਰ ਕੋਈ ਵੀ ਵਿਅਕਤੀ ਨਾੜ ਸਾੜਦਾ ਪਾਇਆ ਗਿਆ, ਦੇ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਪਿੰਡ ਖਿਆਲਾ ਕਲਾਂ ਵਿਚ ਇੱਕ ਵਿਅਕਤੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਂਦੇ ਹੋਏ ਪਾਇਆ ਗਿਆ | ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਡਿਪਟੀ ਕਮਿਸ਼ਨਰ ਨੇ ਚਿਤਾਵਨੀ ਦਿੰਦਿਆਂ ਦੱਸਿਆ ਕਿ ਨਾੜ ਸਾੜ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣਗੇ | ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਅਜਿਹੇ ਕਿਸਾਨਾਂ ਦੇ ਮਾਲ ਰਿਕਾਰਡ (ਜਮਾਂਬੰਦੀ) ਵਿਚ ਲਾਲ ਇੰਦਰਾਜ ਕੀਤਾ ਜਾਵੇਗਾ | ਐਸ.ਡੀ.ਐਮ. ਮਾਨਸਾ ਬਲਜੀਤ ਕੌਰ ਵਲੋਂ ਵੀ ਫਫੜੇ ਭਾਈਕੇ ਅਤੇ ਬੱਪੀਆਣਾ ਵਿਚ ਨਾੜ ਨੂੰ ਲੱਗੀ ਅੱਗ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਰਾਹੀਂ ਅੱਗ ਨੂੰ ਬੁਝਵਾਇਆ |

ਪਿਛਲੀ ਖ਼ਬਰ ਦਾ ਰੈਨੇਸਾਂ ਸਕੂਲ ਮਾਨਸਾ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਾ ਰੈਨੇਸਾਂ ਸਕੂਲ ਮਾਨਸਾ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।