ਭੀਖੀ, 30 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਸਥਾਨਕ ਨਗਰ ਪੰਚਾਇਤ ਦੇ ਸੀਨੀਅਰ ਕਲਰਕ ਕੁਲਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਮੁਲਾਜਮ ਦੀ ਜਦੋਂ ਨਿਯੁਕਤੀ ਹੁੰਦੀ ਹੈ ਤਾਂ ਉਸੇ ਦਿਨ ਸੇਵਾ ਮੁਕਤੀ ਦੀ ਤਾਰੀਖ਼ ਵੀ ਮੁਕੱਰਰ ਹੋ ਜਾਂਦੀ ਹੈ | ਉਨ੍ਹਾਂ ਹਾਜ਼ਰ ਮੁਲਾਜ਼ਮਾਂ ਨੂੰ ਤਾਕੀਦ ਕੀਤੀ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ | ਕੁਲਵੰਤ ਸਿੰਘ ਨੇ ਸਟਾਫ਼ ਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਮੈਨੂੰ ਆਪਣੇ ਕਾਰਜ ਨੂੰ ਨਿਪੁੰਨਤਾ ਨਾਲ ਕਰਨ ਲਈ ਪ੍ਰੇਰਿਆ ਹੀ ਨਹੀਂ ਬਲਕਿ ਮਾਰਗ ਦਰਸ਼ਨ ਵੀ ਕੀਤਾ, ਜਿਸ ਸਦਕਾ ਉਹ ਆਪਣੀ ਡਿਊਟੀ ਨਿਭਾਉਣ ਵਿਚ ਹਮੇਸ਼ਾ ਕਾਮਯਾਬ ਰਹੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਧਾਲੀਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ, ਲੇਖਾਕਾਰ ਡੀਸੀ ਸਿੰਘ, ਰਾਮ ਸਿੰਘ ਅਕਲੀਆ, ਨਗਰ ਪੰਚਾਇਤ ਪ੍ਰਧਾਨ ਸੁਖਪ੍ਰੀਤ ਕੌਰ, ਉਪ ਪ੍ਰਧਾਨ ਪਰਵਿੰਦਰ ਗੋਰਾ, ਕੌਂਸਲਰ ਰਾਮ ਸਿੰਘ, ਪੱਪੀ ਸਿੰਘ, ਪ੍ਰੇਮ ਕੁਮਾਰ, ਰਜਿੰਦਰ ਕੌਰ ਤੇ ਚਰਨਜੀਤ ਕੌਰ, ਸਰਦੂਲ ਸਿੰਘ ਲਹੌਰੀਆ, ਠੇਕੇਦਾਰ ਅਸ਼ੋਕ ਕੁਮਾਰ ਬੱਗਾ, ਜਗਤਾਰ ਸਿੰਘ, ਰਛਪਾਲ ਸਿੰਘ ਖਿਆਲਾ ਆਦਿ ਹਾਜ਼ਰ ਸਨ |