05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਾਡਰਨ ਕਾਲਜ ਭੀਖੀ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

ਅਜੀਤ ਡੈਸਕ 01-05-2026
ਭੀਖੀ, 30 ਅਪ੍ਰੈਲ (ਬਲਕਾਰ ਸਿੰਘ ਸਹੋਤਾ)-ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਵਿਖੇ ਬੀ.ਐੱਡ. ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਨ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਖੇਤਰ ਦੇ ਨਾਲ-ਨਾਲ ਜ਼ਿੰਦਗੀ ਦੇ ਹੋਰ ਖੇਤਰਾਂ 'ਚ ਵੀ ਕਾਮਯਾਬੀ ਅਤੇ ਤਰੱਕੀ ਹਾਸਿਲ ਕਰਨ | ਉਨ੍ਹਾਂ ਵਿਦਿਆਰਥਣਾਂ ਦੇ ਸੰਸਥਾ 'ਚ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਜਿੱਥੇ ਆਪਣੀ ਪੜ੍ਹਾਈ ਮਿਹਨਤ ਤੇ ਲਗਨ ਨਾਲ ਕੀਤੀ ਉੱਥੇ ਸੰਸਥਾ ਦੇ ਅਨੁਸ਼ਾਸਨ ਤੇ ਮਰਿਆਦਾ ਨੂੰ ਵੀ ਕਾਇਮ ਰੱਖਿਆ | ਵਿਦਿਆਰਥਣਾਂ ਵਲੋਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਅਤੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਐਲਾਨਿਆ ਗਿਆ | ਇਸ ਮੌਕੇ ਮਾਡਰਨ ਸੈਕੂਲਰ ਪਬਲਿਕ ਸਕੂਲ ਦੀ ਪਿ੍ੰਸੀਪਲ ਅਮਨਦੀਪ ਕੌਰ ਦੌਦਰੀਆ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਰਸ਼ਦੀਪ ਕੌਰ, ਅਮਨਦੀਪ ਕੌਰ, ਕਾਂਤਾ ਰਾਣੀ ਆਦਿ ਸਨ |

ਪਿਛਲੀ ਖ਼ਬਰ 3 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਅਗਲੀ ਖ਼ਬਰ ਕਲਪਨਾ ਚਾਵਲਾ ਸਕੂਲ ਦੇ ਖਿਡਾਰੀਆਂ ਨੇ ਵਾਈ. ਐੱਸ. ਪੀ. ਏ. ਪੰਜਾਬ ਰਾਜ ਚੈਂਪੀਅਨਸ਼ਿਪ 'ਚ ਮਾਰੀਆਂ ਮੱਲ੍ਹਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।