28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਦਸਵੀਂ ਦਾ ਸ਼ਾਨਦਾਰ ਨਤੀਜਾ <br/>

ਅਜੀਤ ਡੈਸਕ 02-05-2026
ਭਗਤਾ ਭਾਈਕਾ, 1 ਮਈ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਇਕ ਵਾਰ ਫ਼ਿਰ ਸਿੱਖਿਆ ਦੇ ਖੇਤਰ ਵਿਚ ਆਪਣੀ ਕਾਬਲੀਅਤ ਸਾਬਿਤ ਕਰਦੇ ਹੋਏ ਆਈ.ਸੀ.ਐਸ.ਸੀ ਦੇ ਇਮਤਿਹਾਨਾਂ ਦੌਰਾਨ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਸ਼ਾਨਦਾਰ ਆਇਆ ਹੈ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਸੁਖਪ੍ਰੀਤ ਸਿੰਘ ਨੇ 94 ਫੀਸਦੀ, ਜਸ਼ਨਪ੍ਰੀਤ ਕੌਰ ਨੇ 94 ਫੀਸਦੀ, ਅੰਮਿ੍ਤਪਾਲ ਨੇ 93.4 ਫੀਸਦੀ, ਅਰਹੰਤ ਸ਼ਰਮਾ ਨੇ 92.6 ਫੀਸਦੀ, ਪੁਨੀਤ ਕੌਰ ਨੇ 92.4 ਫੀਸਦੀ, ਗਗਨਦੀਪ ਕੌਰ ਨੇ 92.2 ਫੀਸਦੀ, ਮਹਿਕਪ੍ਰੀਤ ਕੌਰ ਨੇ 89.6 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦੇ ਨਤੀਜੇ ਹਨ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਆਉਂਦੇ ਰਹਿਣਗੇ | ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਸੀਨੀਅਰ ਕੋਆਰਡੀਨੇਟਰ ਰੰਜੀਵ ਸ਼ਰਮਾ, ਐਗਜਾਮੀਨੇਸ਼ਨ ਇੰਚਾਰਜ ਦਮਨਜੋਤ ਬਰਾੜ, ਜੂਨੀਅਰ ਕੋਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੋਆਰਡੀਨੇਟਰ ਪੁਸ਼ਪ ਕਲਾ ਰੈਥੀਸ਼, ਕਿੰਡਰਗਾਰਟਨ ਮੋਨਿਕਾ ਚਲਾਣਾ, ਹਾਊਸ ਕੋਆਰਡੀਨੇਟਰ ਕਰਮਜੀਤ ਕੌਰ, ਸਪੋਰਟਸ ਕੋਆਰਡੀਨੇਟਰ ਸੰਦੀਪ ਕੌਰ ਅਤੇ ਆਈ. ਟੀ. ਕੋਆਰਡੀਨੇਟਰ ਗੁਰਵਿੰਦਰ ਸਿੰਘ ਸੋਨੂੰ ਤੇ ਸਮੂਹ ਸਟਾਫ਼ ਨੇ ਸਮੂਹ ਸਫ਼ਲ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਗਰਮੀ ਦੇ ਮੌਸਮ ਕਾਰਨ ਵਿਸ਼ੇਸ਼ ਐਂਬੂਲੈਂਸ ਸੇਵਾ ਦਾ ਪ੍ਰਬੰਧ <br/> ਅਗਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਵਿਖੇ ਮਜ਼ਦੂਰ ਦਿਵਸ 'ਤੇ ਸਨਮਾਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।