08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਕੌਰਨਾਮਾ-3' ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਦਸਤਾਵੇਜ- ਬਾਬਾ ਮਹਿਰਾਜ <br/>

ਅਜੀਤ ਡੈਸਕ 03-05-2026
ਤਲਵੰਡੀ ਸਾਬੋ, 2 ਮਈ (ਰਵਜੋਤ ਸਿੰਘ ਰਾਹੀ)- ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ 'ਕÏਰਨਾਮਾ-3' ਛਪਣ 'ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵਲੋਂ ਸ਼ੁਕਰਾਨੇ ਵਜੋਂ ਅੱਜ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ¢ਇਸ ਉਪਰੰਤ ਜਾਣਕਾਰੀ ਦਿੰਦਿਆਂ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਰਚਿਤ ਸਿੱਖ ਹਥਿਆਰਬੰਦ ਸੰਘਰਸ਼ ਦÏਰਾਨ ਸ਼ਹੀਦ ਹੋਈਆਂ ਬੀਬੀਆਂ ਦੀ ਚੱਲ ਰਹੀ ਵਾਰਤਾ ਦਾ ਕੌਰਨਾਮਾ-3 ਤੀਜਾ ਹਿੱਸਾ ਹੈ¢ ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਖ਼ਾਹਿਸ਼ ਮੁਤਾਬਿਕ ਭਾਈ ਦਲਜੀਤ ਸਿੰਘ ਖ਼ਾਲਸਾ ਦੀ ਅਗਵਾਈ ਤੇ ਭਾਈ ਗੁਰਮੀਤ ਸਿੰਘ ਖਨਿਆਣ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕੋਟਭਾਰਾ ਦੀ ਕਲਮ ਤੋਂ ਇਸ ਤੀਜੇ ਭਾਗ ਵਿਚ 3 ਤੋਂ 6 ਜੂਨ 1984 ਤੱਕ ਇੰਡੀਅਨ ਸਟੇਟ ਦੀਆਂ ਫ਼Ïਜਾਂ ਰਾਹੀਂ ਸ਼ਹੀਦ ਕੀਤੀਆਂ ਗਈਆਂ ਬੀਬੀਆਂ ਦੀ ਵਾਰਤਾ ਹੈ¢ ਉਨ੍ਹਾਂ ਦੱਸਿਆ ਕਿ ਇਹ ਤੱਥ ਇਸ ਹਮਲੇ ਵਿਚੋਂ ਬਚ ਗਏ ਸ਼ਹੀਦ ਬੀਬੀਆਂ ਦੇ ਵਾਰਿਸਾਂ ਦੀ ਹੱਡਬੀਤੀ ਕਹਾਣੀ ਹੈ¢ ਅਰਦਾਸ ਮÏਕੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਵਲੋਂ ਬੀਬੀ ਕਰਮਜੀਤ ਕੌਰ ਕੋਟਭਾਰਾ, ਭਾਈ ਰਾਮ ਸਿੰਘ ਕੋਟਭਾਰਾ ਤੇ ਬਾਬਾ ਜਸਵੰਤ ਸਿੰਘ, ਲੇਖਕ ਬਲਜਿੰਦਰ ਸਿੰਘ ਕੋਟਭਾਰਾ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਵਿਖੇ ਕੌਮਾਂਤਰੀ 'ਮਜ਼ਦੂਰ ਦਿਵਸ' ਮਨਾਇਆ <br/> ਅਗਲੀ ਖ਼ਬਰ ਜ਼ਿਲੇ੍ਹ ਵਿਚ 8.58 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।