30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ <br/>

ਮਾਨਸਾ ਵਿਖੇ ਧਰਨੇ 'ਤੇ ਬੈਠੇ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ | ਅਜੀਤ ਤਸਵੀਰ <br/> 12-05-2026
ਮਾਨਸਾ, 11 ਮਈ (ਧਾਲੀਵਾਲ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਅਤੇ ਆਪਰੇਟਰ ਲਵਪ੍ਰੀਤ ਸਿੰਘ ਤਰਨ ਤਾਰਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸਥਾਨਕ ਫ਼ਰਦ ਕੇਂਦਰ ਨੇੜੇ ਧਰਨਾ ਜਾਰੀ ਹੈ | ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਅਤੇ ਖ਼ਜ਼ਾਨਚੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਹਾਲੇ ਤੱਕ ਸਰਕਾਰ ਤੇ ਸਬੰਧਿਤ ਕੰਪਨੀ ਦੇ ਕਿਸੇ ਵੀ ਨੁਮਾਇੰਦੇ ਨੇ ਕੋਈ ਸਾਰ ਨਹੀਂ ਲਈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰ ਕੇ ਕਰਮਚਾਰੀਆਂ ਨੂੰ ਨੀਤੀ ਤਹਿਤ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ | ਧਰਨੇ ਦੀ ਹਮਾਇਤ ਕਰਦਿਆਂ ਭਾਕਿਯੂ ਡਕੌਂਦਾ (ਧਨੇਰ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਅਤੇ ਖ਼ਾਸਕਰ ਕਿਸਾਨਾਂ ਦਾ ਜ਼ਿਆਦਾਤਰ ਫ਼ਰਦ ਕੇਂਦਰਾਂ 'ਚ ਕੰਮ ਧੰਦਿਆਂ ਲਈ ਆਉਣਾ ਜਾਣਾ ਪੈਂਦਾ ਪ੍ਰੰਤੂ ਹੜਤਾਲ ਕਾਰਨ ਖੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਰਕਾਰ ਨੂੰ ਮੰਗਾਂ ਜਲਦ ਪੂਰੀਆਂ ਕਰਨੀਆਂ ਚਾਹੀਦੀਆਂ ਹਨ | ਇਸ ਮੌਕੇ ਕੁਲਦੀਪ ਸਿੰਘ, ਗਗਨਦੀਪ ਸਿੰਘ, ਗੁਰਦੀਪ ਕੌਰ, ਗੁਰਵਿੰਦਰ ਸਿੰਘ, ਸੁਖਵੀਰ ਸਿੰਘ, ਸੁਖਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਾਬ ਤੇ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।