30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਕਾਰੀ ਖ਼ਰੀਦ ਏਜੰਸੀਆਂ ਨੇ 6.33 ਲੱਖ ਮੀਟਿ੍ਕ ਟਨ ਕਣਕ ਖਰੀਦੀ-ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 12-05-2026

ਮਾਨਸਾ, 11 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਦਾ ਸਮੁੱਚਾ ਕਾਰਜ ਸਫਲਤਾ ਨਾਲ ਨੇਪਰੇ ਚੜ੍ਹਾਇਆ ਜਾ ਚੁੱਕਾ ਹੈ | ਇਹ ਜਾਣਕਾਰੀ ਦਿੰਦਿਆਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਖ਼ਰੀਦ ਕਾਰਜਾਂ ਨਾਲ ਸਬੰਧਿਤ ਸਾਰੇ ਵਿਭਾਗਾਂ, ਕਿਸਾਨਾਂ ਸਮੇਤ ਵਰਗਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੰਡੀਆਂ 'ਚ ਇਸ ਵਾਰ ਕੁੱਲ 6 ਲੱਖ 40 ਹਜ਼ਾਰ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ 'ਚੋਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 6 ਲੱਖ 33 ਹਜ਼ਾਰ ਮੀਟਰਿਕ ਟਨ ਜਦਕਿ ਪ੍ਰਾਈਵੇਟ ਵਪਾਰੀਆਂ ਵਲੋਂ ਸਿਰਫ਼ 3 ਹਜ਼ਾਰ 180 ਮੀਟਰਿਕ ਟਨ ਜਿਣਸ ਖਰੀਦੀ ਗਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀ ਪਨਗਰੇਨ ਖ਼ਰੀਦ 'ਚ ਮੋਹਰੀ ਰਹੀ, ਨੇ 2 ਲੱਖ ਮੀਟਰਿਕ ਟਨ ਤੋਂ ਵਧੇਰੇ ਕਣਕ ਖਰੀਦੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1650 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਸਮੁੱਚੇ ਕੰਮ ਸਫਲਤਾ ਨਾਲ ਨੇਪਰੇ ਚੜ੍ਹਾਏ ਗਏ | ਉਨ੍ਹਾਂ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਦੇਣ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਦੇ ਨਾਲ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਵਲੋਂ ਸਫ਼ਾਈ ਸੇਵਕਾਂ ਦੀ ਹਮਾਇਤ <br/> ਨਗਰ ਪੰਚਾਇਤ ਬੋਹਾ ਦੇ ਸਫ਼ਾਈ ਸੇਵਕਾਂ ਦਾ ਸੰਘਰਸ਼ 6ਵ... ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ 6ਵੇਂ ਦਿਨ 'ਚ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।