30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੀ.ਏ.ਵੀ. ਸਕੂਲ ਵਿਖੇ ਕੌਮੀ ਤਕਨਾਲੋਜੀ ਦਿਵਸ ਮਨਾਇਆ <br/>

ਅਜੀਤ ਡੈਸਕ 12-05-2026
ਮਾਨਸਾ, 11 ਮਈ (ਸੱਭਿ.ਪ੍ਰਤੀ)- ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਕੌਮੀ ਤਕਨਾਲੋਜੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਵਿਗਿਆਨ ਵਿਭਾਗ ਵਲੋਂ 9ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਕਲੇ ਮਾਡਲਿੰਗ, ਕੁਇਜ਼ ਮੁਕਾਬਲਾ, ਪੋਸਟਰ ਬਣਾਉਣਾ, 'ਸਮੇਂ ਦੇ ਮਹਾਨ ਵਿਗਿਆਨੀ' ਗਤੀਵਿਧੀ, ਪ੍ਰੋਜੈਕਟ ਵਰਕ, ਰੋਲ ਪਲੇ, ਸਾਇੰਸ ਫਨ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਿਗਿਆਨ ਅਧਿਆਪਕਾ ਰੇਨੂ ਬਾਲਾ ਨੇ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਨਵੀਆਂ ਖੋਜਾਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | 'ਸਮੇਂ ਦੇ ਮਹਾਨ ਵਿਗਿਆਨੀ' ਗਤੀਵਿਧੀ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਰਹੀ, ਜਿਸ 'ਚ ਵਿਦਿਆਰਥੀਆਂ ਵਲੋਂ ਵਿਗਿਆਨੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੇ ਆਰਟੀਫ਼ੀਸ਼ਲ ਇੰਟੈਲੀਜੈਂਸ, ਰੋਬੋਟਿਕਸ ਅਤੇ ਆਧੁਨਿਕ ਤਕਨਾਲੋਜੀ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ |

ਪਿਛਲੀ ਖ਼ਬਰ ਕੁੱਟਮਾਰ ਕਰ ਕੇ ਕੇਸਾਂ ਦੀ ਬੇਅਦਬੀ ਕਰਨ ਅਤੇ ਪਤਨੀ ਦੇ ਕੱਪੜੇ ਫਾੜਨ ਦੇ ਦੋਸ਼ ਅਗਲੀ ਖ਼ਬਰ ਨਕਦੀ ਖੋਹਣ ਵਾਲੇ 4 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।