17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਕਾਮਿਆਂ ਦੀ ਹੜਤਾਲ 7ਵੇਂ ਦਿਨ 'ਚ ਦਾਖਲ <br/>

ਅਜੀਤ ਡੈਸਕ 13-05-2026

ਭੀਖੀ, 12 ਮਈ (ਬਲਕਾਰ ਸਿੰਘ ਸਹੋਤਾ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ 7ਵੇਂ ਦਿਨ 'ਚ ਦਾਖਲ ਹੋ ਗਈ | ਇਕਾਈ ਪ੍ਰਧਾਨ ਵਿਨੋਦ ਕੁਮਾਰ ਅਤੇ ਜ਼ਿਲ੍ਹਾ ਉਪ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਕਾਫ਼ੀ ਲੰਮੇ ਸਮੇਂ ਤੋਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ 'ਤੇ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਸਥਾਨਕ ਸਰਕਾਰਾਂ ਵਿਭਾਗ ਕੋਈ ਪੁਖ਼ਤਾ ਕਾਰਵਾਈ ਕਰ ਰਹੀ ਹੈ, ਜਿਸ ਤੋਂ ਅੱਕੇ ਸਫ਼ਾਈ ਕਰਮਚਾਰੀ ਹੜਤਾਲ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਨਿਰੰਤਰ ਮੰਗ ਹੈ ਕਿ ਸਥਾਨਕ ਸਰਕਾਰਾਂ ਵਿਭਾਗ 'ਚ ਸਫ਼ਾਈ ਸੇਵਕਾਂ ਪ੍ਰਤੀ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇ ਅਤੇ ਸਮੂਹ ਕਰਮਚਾਰੀਆਂ ਨੂੰ ਕਮੇਟੀਆਂ ਅਧੀਨ ਪੱਕਾ ਕੀਤਾ ਜਾਵੇ | ਇਸ ਮੌਕੇ ਸੁਨੀਲ ਕੁਮਾਰ, ਕਰਮ ਚੰਦ, ਸ੍ਰੀ ਚੰਦ, ਸੰਨੀ, ਬਨੀਆ ਰਾਮ, ਨਿਤਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 4 ਸਰਕਾਰੀ ਤੇ 1 ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਸ਼ਾਮਿਲ <br/> 10ਵੀਂ 'ਚੋਂ ਮਾਨਸਾ ਦੇ 5 ਵਿਦਿਆਰਥੀਆਂ ਨੇ ਮੈਰਿਟ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਸਹਿਕਾਰੀ ਬੈਂਕ ਮਾਨਸਾ ਅੱਗੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।