17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ

ਅਜੀਤ ਡੈਸਕ 13-05-2026
ਮਾਨਸਾ, 12 ਮਈ (ਫੱਤੇਵਾਲੀਆ)- ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲੇ੍ਹ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਉਮੀਦਵਾਰ 13 ਤੋਂ 16 ਮਈ ਤੱਕ ਆਪਣੇ ਕਾਗ਼ਜ਼ ਦਾਖਲ ਕਰਵਾ ਸਕਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਕਾਗ਼ਜ਼ ਵਾਪਸ ਲਏ ਜਾ ਸਕਣਗੇ |

ਪਿਛਲੀ ਖ਼ਬਰ ਸੇਵਾ ਭਾਰਤੀ ਸੰਸਥਾ ਵਲੋਂ ਪ੍ਰਾਚੀ ਗਰਗ ਦਾ ਸਨਮਾਨ <br/> ਅਗਲੀ ਖ਼ਬਰ ਸਫ਼ਾਈ ਕਾਮਿਆਂ ਨੇ ਹੜਤਾਲ ਦੇ 7ਵੇਂ ਦਿਨ ਵੀ ਰੋਸ ਪ੍ਰਗਟਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।