17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਮਿਲਣ ਵਾਲੇ ਮਿਡ-ਡੇ-ਮੀਲ 'ਚ ਗੁਣਵੱਤਾ ਯਕੀਨੀ ਬਣਾਈ ਜਾਵੇ-ਸੇਖੋਂ

ਅਜੀਤ ਡੈਸਕ 13-05-2026
ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਮਾਨਸਾ, 12 ਮਈ (ਰਾਵਿੰਦਰ ਸਿੰਘ ਰਵੀ)- ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਮਿਲਣ ਵਾਲੇ ਮਿਡ-ਡੇ-ਮੀਲ 'ਚ ਦਿੱਤੀ ਜਾਣ ਵਾਲੀ ਖ਼ੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ | ਇਹ ਹਦਾਇਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪਸ਼ਟ ਰੂਪ 'ਚ ਲਿਖਿਆ ਜਾਵੇ | ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਲਈ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ 'ਤੇ ਦਰਜ ਕਰਵਾ ਸਕੇ | ਉਨ੍ਹਾਂ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿਚ ਹਰਬਲ ਗਾਰਡਨ ਲਗਾਏ ਜਾਣ 'ਤੇ ਜ਼ੋਰ ਦਿੱਤਾ | ਸ੍ਰੀ ਸੇਖੋਂ ਨੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਸਬੰਧੀ ਨਿਯਮਤ ਤੌਰ 'ਤੇ ਪਾਣੀ ਦਾ ਟੀ.ਡੀ.ਐਸ ਚੈੱਕ ਕਰਨ ਅਤੇ ਮਾਪਦੰਡਾਂ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਚ ਰਸੋਈ ਬਗੀਚੀ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸਹਾਇਕ ਡਾਇਰੈਕਟ ਬਾਗ਼ਬਾਨੀ ਡਾ. ਬਲਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮੰਜੂ ਬਾਲਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫਤਹਿ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦਾ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।