17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਪੰਚਾਇਤ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ

ਅਜੀਤ ਡੈਸਕ 13-05-2026
ਮਹਿਰਾਜ, 12 ਮਈ (ਸੁਖਪਾਲ ਮਹਿਰਾਜ)-ਪੰਜਾਬ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਸੇ ਤਹਿਤ ਕਾਂਗਰਸ ਪਾਰਟੀ ਦੇ ਲਗਾਏ ਅਬਜ਼ਰਵਰ ਵਲੋਂ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਦੇ ਗ੍ਰਹਿ ਮਹਿਰਾਜ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਚੋਣ ਅਬਜ਼ਰਵਰ ਅਵਤਾਰ ਸਿੰਘ ਗੋਨਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ਸਥਾਨਕ ਲੀਡਰਸ਼ਿਪ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦਿੰਦੀ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਾਰਡ ਪੱਧਰ 'ਤੇ ਮਜ਼ਬੂਤ ਅਤੇ ਇਮਾਨਦਾਰ ਉਮੀਦਵਾਰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ | ਚੋਣ ਅਬਜ਼ਰਵਰ ਅਵਤਾਰ ਸਿੰਘ ਗੋਨਿਆਣਾ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਏਕਤਾ ਹੀ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਮਹਿਰਾਜ ਦੇ ਲੋਕਾਂ ਨੇ ਹਮੇਸ਼ਾਂ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਜਤਾਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ ਅਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਮੌਕੇ ਮਨਜੀਤ ਸਿੰਘ ਭਾਨੂੰ, ਸਾਬਕਾ ਐਮ ਸੀ ਰਣਜੀਤ ਸਿੰਘ ਕਾਲਾ, ਨਛੱਤਰ ਸਿੰਘ, ਤੋਤਾ ਸਿੰਘ, ਪ੍ਰਗਟ ਸਿੰਘ, ਬੀਰਾ ਸਿੰਘ, ਬਾਰਾਂ ਸਿੰਘ, ਰੂੜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਰਸਿੰਗ ਕਾਲਜ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਅਗਲੀ ਖ਼ਬਰ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਨਗਰ ਨਿਗਮ 'ਚ ਚਾਹਵਾਨ ਉਮੀਦਵਾਰਾਂ ਦਾ ਲੱਗਿਆ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।