17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਰਸਿੰਗ ਕਾਲਜ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਅਜੀਤ ਡੈਸਕ 13-05-2026
ਬੁਢਲਾਡਾ, 12 ਮਈ (ਸਵਰਨ ਸਿੰਘ ਰਾਹੀ)- ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜੀ. ਐਨ. ਐਮ., ਏ. ਐਨ. ਐਮ. ਅਤੇ ਬੀ. ਐਸ. ਸੀ. ਨਰਸਿੰਗ ਦੇ ਵਿਦਿਆਰਥੀਆਂ ਵਲੋਂ ਨਰਸਿੰਗ ਪੇਸ਼ੇ ਦੀ ਮਹੱਤਤਾ ਨੂੰ ਦਰਸਾਉਂਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਨਰਸਾਂ ਦੀ ਸੇਵਾ, ਮਿਹਨਤ, ਤਿਆਗ ਅਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਅਤੇ ਲੈਂਪ ਲਾਈਟਿੰਗ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਰਾਹੀਂ ਨਰਸਿੰਗ ਸੇਵਾ ਦੀ ਮਹਾਨਤਾ ਨੂੰ ਦਰਸਾਇਆ ਗਿਆ | ਮੁੱਖ ਮਹਿਮਾਨ ਡਾ. ਸੰਜੇ ਕੁਮਾਰ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਕਿਹਾ ਕਿ ਇਕ ਚੰਗੀ ਨਰਸ ਆਪਣੇ ਮਰੀਜ਼ ਲਈ ਉਮੀਦ ਦੀ ਕਿਰਨ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਦਿ ਰੌਇਲ ਕਾਲਜ ਆਫ਼ ਨਰਸਿੰਗ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਤੇ 'ਵਾਰਿਸ ਪੰਜਾਬ ਦੇ' ਵਲੋਂ ਨਗਰ ਕੌਂਸਲ/ਪੰਚਾਇਤ ਚੋਣਾਂ ਮਿਲ ਕੇ ਲੜੀਆਂ ਜਾਣਗੀਆਂ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।