17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲੀ ਦਲ (ਪੁਨਰ ਸੁਰਜੀਤ) ਤੇ 'ਵਾਰਿਸ ਪੰਜਾਬ ਦੇ' ਵਲੋਂ ਨਗਰ ਕੌਂਸਲ/ਪੰਚਾਇਤ ਚੋਣਾਂ ਮਿਲ ਕੇ ਲੜੀਆਂ ਜਾਣਗੀਆਂ

ਅਜੀਤ ਡੈਸਕ 13-05-2026
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ 'ਵਾਰਿਸ ਪੰਜਾਬ ਦੇ' ਵਲੋਂ ਨਗਰ-ਨਿਗਮ, ਨਗਰ ਕੌਂਸਲ/ਪੰਚਾਇਤ ਚੋਣਾਂ ਮਿਲ ਕੇ ਲੜੀਆਂ ਜਾਣਗੀਆਂ | ਜ਼ਿਲੇ੍ਹ ਦੀ ਗੱਲ ਕੀਤੀ ਜਾਵੇ ਤਾਂ ਮਾਨਸਾ, ਬੁਢਲਾਡਾ ਤੇ ਬਰੇਟਾ 3 ਨਗਰ ਕੌਂਸਲਾਂ ਦੇ ਨਾਲ ਹੀ ਨਗਰ ਪੰਚਾਇਤ ਬੋਹਾ ਤੇ ਜੋਗਾ 'ਚ ਚੋਣਾਂ ਹੋਣੀਆਂ ਹਨ | ਉਪਰੋਕਤ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇੱਥੇ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਵਧੀਆ ਅਕਸ ਵਾਲੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ | ਬੁਲਾਰਿਆਂ ਨੇ ਚੋਣ ਲੜਨ ਵਾਲੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਪੀਆਣਾ ਤੇ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਉਮੀਦਵਾਰ ਕਿਸੇ ਵੀ ਧਰਮ/ਜਾਤੀ ਨਾਲ ਸਬੰਧਿਤ ਹੋਵੇ, ਦਾ ਅਕਸ ਵਧੀਆ ਹੋਣਾ ਚਾਹੀਦਾ ਹੈ | ਉਹ ਬਿਨਾਂ ਝਿਜਕ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਸਕਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਾਰਡਾਂ 'ਚ ਉਮੀਦਵਾਰ ਖੜ੍ਹੇ ਨਹੀਂ ਕੀਤੇ ਜਾਣਗੇ, 'ਚ ਵੀ ਚੰਗੇ ਆਜ਼ਾਦ ਉਮੀਦਵਾਰਾਂ ਦਾ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਪਰਮਜੀਤ ਸਿੰਘ ਭੀਖੀ, ਸੰਦੀਪ ਸਿੰਘ ਸੀਪਾ, ਸੁਖਦੀਪ ਸਿੰਘ ਭੀਖੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਣਹਾਨੀ ਦੇ ਮਾਮਲੇ 'ਚ ਮਜੀਠੀਆ ਅਦਾਲਤ 'ਚ ਪੁੱਜੇ-ਸੰਜੇ ਸਿੰਘ ਖ਼ਿਲਾਫ਼ ਅਗਲੀ ਪੇਸ਼ੀ 26 ਨੂੰ <br/> ਅਗਲੀ ਖ਼ਬਰ ਨਰਸਿੰਗ ਕਾਲਜ ਬੋੜਾਵਾਲ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।