22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗ਼ਜ਼

ਅਜੀਤ ਡੈਸਕ 14-05-2026
ਮਾਨਸਾ, 13 ਮਈ (ਵਿ.ਪ੍ਰਤੀ)- ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਕਾਗ਼ਜ਼ ਨਹੀਂ ਭਰੇ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਕਾਗ਼ਜ਼ ਦਾਖਲ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ 19 ਮਈ ਤੱਕ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ |

ਪਿਛਲੀ ਖ਼ਬਰ ਸੀ.ਬੀ.ਐਸ.ਈ. ਬੋਰਡ ਦੇ 12ਵੀਂ ਦੇ ਨਤੀਜਿਆਂ 'ਚੋਂ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਹਥਿਆਰ ਪ੍ਰਦਰਸ਼ਨੀ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।