22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਐਸ.ਈ. ਬੋਰਡ ਦੇ 12ਵੀਂ ਦੇ ਨਤੀਜਿਆਂ 'ਚੋਂ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੀ.ਬੀ.ਐਸ.ਈ. ਵਲੋਂ ਐਲਾਨੇ ਨਤੀਜਿਆਂ 'ਚ ਵਧੀਆ ਅੰਕ ਲੈਣ ਵਾਲੇ ਅਕਾਲ ਅਕੈਡਮੀ ਮੰਡੇਰ ਦੇ ਵਿਦਿਆਰਥੀ | <br/> ਸੀ.ਬੀ.ਐਸ.ਈ. ਦੇ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਚੰਗੇ ਅੰਕ ਲੈਣ ਵਾਲੇ ਡੀ.ਏ.ਵੀ. ਸਕੂਲ ਮਾਨਸਾ ਦੇ ਵਿਦਿਆਰਥੀ | (ਸੱਜੇ) ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਮਰੀਨ ਕੌਰ ਢਿੱਲੋਂ, ਹਰਮਨਪ੍ਰੀਤ ਕੌਰ, ਹਰਨਾਜ ਕੌਰ, ਪਾਰਿਕ ਗਰੋਵਰ, ਸਨੇਹਾ ਸ਼ਰਮਾ ਅਤੇ ਖੁਸ਼ਮੀਤ ਕੌਰ | <br/> 14-05-2026
ਮਾਨਸਾ, 13 ਮਈ (ਰਾਵਿੰਦਰ ਸਿੰਘ ਰਵੀ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ 12 ਜਮਾਤ ਦੇ ਨਤੀਜਿਆਂ 'ਚ ਮਾਨਸਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੱਲ੍ਹਾਂ ਮਾਰੀਆਂ ਹਨ | ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਆਰਟਸ ਤਿੰਨੋਂ ਗਰੁੱਪਾਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕੀਤੇ ਹਨ | ਆਰਟਸ ਵਰਗ 'ਚ ਸ਼੍ਰੇਯਾਂਸ਼ ਨੇ 97.6 ਪ੍ਰਤੀਸ਼ਤ, ਕਾਮਰਸ ਗਰੁੱਪ 'ਚ ਭਾਵਿਕਾ ਗੋਇਲ ਨੇ 93.2 ਪ੍ਰਤੀਸ਼ਤ ਅਤੇ ਸਾਇੰਸ ਵਰਗ 'ਚ ਜਸ਼ਨਦੀਪ ਸਿੰਘ ਨੇ 96.8 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਅਕਾਲ ਅਕੈਡਮੀ ਮੰਡੇਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਸੀ.ਬੀ.ਐਸ.ਈ. ਬੋਰਡ ਵਲੋਂ ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਅਕਾਲ ਅਕਾਦਮੀ ਮੰਡੇਰ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਪਿ੍ੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਆਰਟਸ ਗਰੁੱਪ 'ਚ ਰਾਜਵੀਰ ਕੌਰ ਨੇ 92.8 ਪ੍ਰਤੀਸ਼ਤ, ਜੈਸਮੀਨ ਕੌਰ ਨੇ 88.6 ਅਤੇ ਮਹਿਕਪ੍ਰੀਤ ਕੌਰ ਨੇ 87.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਸਾਇੰਸ ਗਰੁੱਪ 'ਚ ਹਰਮੀਨ ਕੌਰ ਨੇ 85.8 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਜਦਕਿ ਹਰਪ੍ਰੀਤ ਸਿੰਘ ਨੰਦੇ ਨੇ 82.8 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਜਿੰਦਲ ਇੰਟਰਨੈਸ਼ਨਲ ਸਕੂਲ
ਬੁਢਲਾਡਾ, (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦਾ ਸੀ.ਬੀ.ਐਸ.ਈ. 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਅਨੁਸ਼ਾਸਨ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਮਰੀਨ ਕੌਰ ਢਿੱਲੋਂ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਲਾਵਿਸ਼ ਜਿੰਦਲ ਤੇ ਹਰਮਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਨਾਜ ਕੌਰ ਨੇ 92.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਨ ਤੋਂ ਇਲਾਵਾ ਵਿਦਿਆਰਥੀ ਪਾਰਿਕ ਗਰੋਵਰ ਨੇ 90, ਸਨੇਹਾ ਸ਼ਰਮਾ ਨੇ 87.2 ਅਤੇ ਖੁਸ਼ਮੀਤ ਕੌਰ ਨੇ 85 ਫ਼ੀਸਦੀ ਅੰਕ ਹਾਸਲ ਕਰ ਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ ਹੈ | ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ 100 ਫ਼ੀਸਦੀ ਨਤੀਜੇ 'ਚ ਆਪਣਾ ਯੋਗਦਾਨ ਪਾਇਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਤ ਜੈਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਕਿਹਾ ਕਿ ਜਿੰਦਲ ਇੰਟਰਨੈਸ਼ਨਲ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ | ਸਕੂਲ ਕੋਆਰਡੀਨੇਟਰ ਕਿਰਨ ਮਠਾੜੂ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦਾ ਉੱਜਵਲ ਭਵਿੱਖ ਵੀ ਤੈਅ ਕਰੇਗੀ |
ਪਿਛਲੀ ਖ਼ਬਰ ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਮਾਨਸਾ ਰਿਹਾ ਮੋਹਰੀ, ਸੁਪਨੀਤ ਕੌਰ ਪੰਜਾਬ ਭਰ 'ਚੋਂ ਰਹੀ ਪਹਿਲੇ ਸ... ਅਗਲੀ ਖ਼ਬਰ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗ਼ਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।