22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਦਾ ਘਿਰਾਓ

ਅਜੀਤ ਡੈਸਕ 14-05-2026

ਮਾਨਸਾ, 13 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜੰਗਲਾਤ ਵਿਭਾਗ ਫ਼ੀਲਡ ਵਰਕਰ ਯੂਨੀਅਨ ਵਲੋਂ ਸਥਾਨਕ ਵਣ ਮੰਡਲ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਏਟਕ ਦੇ ਆਗੂ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪਿਛਲੇ 40 ਵਰਿ੍ਹਆਂ ਤੋਂ ਵਿਭਾਗ ਦੇ ਵਰਕਰ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਮੰਗ ਕੀਤੀ ਕਿ ਦਿਹਾੜੀਦਾਰ ਕਾਮਿਆਂ ਲਈ ਉਮਰ ਹੱਦ 60 ਸਾਲ ਕਰਨ ਦਾ ਹੁਕਮ ਵਾਪਸ ਲਿਆ ਜਾਵੇ, ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਸੀਨੀਅਰਤਾ ਸੂਚੀ ਸੋਧ ਕੇ ਬਣਾਈ ਜਾਵੇ, ਲੋੜੀਂਦੇ ਸੰਦ ਮੁਹੱਈਆ ਕਰਵਾਉਣ ਦੇ ਨਾਲ ਹੀ ਗਰਮੀ ਤੇ ਸਰਦੀ ਰੁੱਤਾਂ ਲਈ ਵਰਦੀਆਂ ਦਿੱਤੀਆਂ ਜਾਣ | ਰੋਸ ਧਰਨੇ ਨੂੰ ਸੁਖਦੇਵ ਸਿੰਘ ਦਲੇਲਵਾਲਾ, ਜਸਪਾਲ ਸਿੰਘ ਧਿੰਗੜ, ਗੁਰਪਿਆਰ ਸਿੰਘ ਕੋਟ ਧਰਮੂ, ਮੱਖਣ ਸਿੰਘ ਰਾਮਾਨੰਦੀ, ਨਿਰਮਲ ਸਿੰਘ ਬੱਪੀਆਣਾ, ਜਗਤਾਰ ਸਿੰਘ ਬੋਹਾ, ਗੁਰਦੀਪ ਸਿੰਘ ਚੱਕ ਭਾਈਕੇ, ਜੁਗਰਾਜ ਸਿੰਘ ਚੱਕ ਭਾਈਕੇ, ਭੋਲਾ ਸਿੰਘ ਮਾਖੇ ਵਾਲਾ, ਮਨਪ੍ਰੀਤ ਸਿੰਘ ਸਰਦੂਲਗੜ੍ਹ, ਨਿੱਕਾ ਸਿੰਘ ਬਹਿਣੀਵਾਲ, ਰਾਜ ਸਿੰਘ ਧਿੰਗੜ, ਬਲਦੇਵ ਸਿੰਘ ਦੂਲੋਵਾਲ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਨਗਰ ਸੁਧਾਰ ਸਭਾ ਵਲੋਂ ਚੰਗੇ ਅਕਸ ਵਾਲੇ ਉਮੀਦਵਾਰ ਚੁਣਨ ਸੰਬੰਧੀ ਮੁਹਿੰਮ ਚਲਾਉਣ ਦਾ ਫ਼ੈਸਲਾ <br/> ਅਗਲੀ ਖ਼ਬਰ ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਮਾਨਸਾ ਰਿਹਾ ਮੋਹਰੀ, ਸੁਪਨੀਤ ਕੌਰ ਪੰਜਾਬ ਭਰ 'ਚੋਂ ਰਹੀ ਪਹਿਲੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।