22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਹੀਦ ਨੰਦ ਸਿੰਘ ਕਾਲਜ ਵਿਖੇ ਤਕਨਾਲੋਜੀ ਦਿਵਸ ਮਨਾਇਆ <br/>

ਅਜੀਤ ਡੈਸਕ 14-05-2026
ਬਰੇਟਾ, 13 ਮਈ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹੀਦ ਨੰਦ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਸਾਇੰਸ, ਤਕਨੀਕੀ ਅਤੇ ਗਿਆਨ ਪਰਖ ਸੰਬੰਧੀ ਮੁਕਾਬਲੇ ਕਰਵਾਏ ਗਏ | ਕੰਪਿਊਟਰ ਸਾਇੰਸ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਕਾਲਜ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਅਜਿਹੇ ਮੁਕਾਬਲਿਆਂ 'ਚ ਭਾਗ ਲੈਣ ਨਾਲ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਵਧਦਾ ਹੈ, ਮਨੋਬਲ ਮਜ਼ਬੂਤ ਹੁੰਦਾ ਹੈ ਅਤੇ ਵਿਗਿਆਨਕ ਤੇ ਤਕਨੀਕੀ ਸੋਚ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੇ ਨਵੇਂ ਸੈਸ਼ਨ 'ਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ, 'ਚ ਗਣਿਤ ਅਤੇ ਸਾਇੰਸ ਵਿਸ਼ੇ ਦੇ ਨਾਲ-ਨਾਲ ਕੰਪਿਊਟਰ ਦਾ ਬੇਸਿਕ ਕੋਰਸ ਵੀ ਕਰਵਾਇਆ ਜਾਂਦਾ ਹੈ | ਇਸ ਮੌਕੇ ਲੈਕਚਰਾਰ ਰਮਨਪ੍ਰੀਤ ਕੌਰ, ਪ੍ਰਮੋਦ ਕੁਮਾਰ, ਰਿਪਨਦੀਪ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ 48 ਗ੍ਰਾਮ ਹੈਰੋਇਨ ਤੇ 40 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਪਾਰਟੀ ਵਲੋਂ ਹਰ ਵਾਰਡ 'ਚ ਮਜ਼ਬੂਤ ਉਮੀਦਵਾਰ ਮੈਦਾਨ 'ਚ ਉਤਾਰੇ ਜਾਣਗੇ-ਸੋਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।