08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਧਾਇਕ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਈਆਂ ਵਿਦਿਆਰਥਣਾਂ ਦਾ ਸਨਮਾਨ <br/>

ਸਰਕਾਰੀ ਸਕੂਲ (ਗਰਲਜ਼) ਬੁਢਲਾਡਾ ਦੀ ਲਖਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਬੁੱਧ ਰਾਮ | ਤਸਵੀਰ : ਟੋਨੀ ਬੁਢਲਾਡਾ<br/> 15-05-2026

ਬੁਢਲਾਡਾ, 14 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਹਲਕਾ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਵਿਚਾਰ ਇੱਥੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਬੁਢਲਾਡਾ ਦੀਆਂ ਮੈਰਿਟ 'ਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਵਿਦਿਆਰਥਣ ਲਖਵਿੰਦਰ ਕੌਰ ਨੇ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਮੈਡੀਕਲ ਗਰੁੱਪ 'ਚ 97 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਰਾਜ ਭਰ 'ਚੋਂ 16ਵਾਂ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਸਕੂਲ ਦੀ 10ਵੀਂ ਜਮਾਤ ਦੀ 14ਵਾਂ ਸਥਾਨ ਪ੍ਰਾਪਤ ਕਰਨ ਵਾਲੀ ਪ੍ਰਾਚੀ ਦਾ ਵੀ ਸਨਮਾਨ ਕੀਤਾ | ਉਨ੍ਹਾਂ 10ਵੀਂ ਜਮਾਤ 'ਚ ਮਾਨਸਾ ਜ਼ਿਲ੍ਹੇ 'ਚੋਂ ਸਭ ਤੋਂ ਵੱਧ ਅੰਕ ਹਾਸਲ ਕਰਨ ਵਾਲੀ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰਿਤੂ ਸ਼ਰਮਾ ਤੇ ਹੋਰਨਾਂ ਨੈੱਟ 'ਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ ਸਿੱਖਿਆ ਦੇ ਖੇਤਰ 'ਚ ਲਗਾਤਾਰ ਅੱਗੇ ਵੱਧ ਰਿਹਾ ਹੈ, ਜੋ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ ਸਿੱਧੂ, ਲੈਕਚਰਾਰ ਜਸਬੀਰ ਸਿੰਘ, ਦੀਪਕ ਗੁਪਤਾ, ਕੁਲਵਿੰਦਰ ਸਿੰਘ, ਰਵਿੰਦਰ ਕੁਮਾਰ, ਰਾਜਪਾਲ ਸਿੰਘ, ਰਿਸ਼ੀਪਾਲ, ਡੀ.ਪੀ.ਈ. ਗੁਰਦੀਪ ਸਿੰਘ ਸਮਰਾ, ਨਗਿੰਦਰ ਸਿੰਘ ਮੰਦਰਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਨੀਤੀ ਕਾਰਨ ਦੇਸ਼ ਆਰਥਿਕ ਮੰਦਹਾਲੀ 'ਚ ਫਸਿਆ- ਪਾਸਲਾ <br/> ਅਗਲੀ ਖ਼ਬਰ ਇਫਕੋ ਵਲੋਂ ਪਿੰਡ ਬੀਰੋਕੇ ਕਲਾਂ ਵਿਖੇ ਮਿੱਟੀ ਪਰਖ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।