08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ, ਹੜਤਾਲ 9ਵੇਂ ਦਿਨ 'ਚ ਸ਼ਾਮਿਲ <br/> ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਨੇੜੇ ਲਗਾਇਆ ਧਰਨਾ

ਡੀ.ਸੀ. ਦਫ਼ਤਰ ਮਾਨਸਾ ਨੇੜੇ ਧਰਨੇ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਕਰਮਚਾਰੀ | ਤਸਵੀਰ : ਸੇਮੀ ਮਾਨਸਾ <br/> 15-05-2026
ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲੇ੍ਹ ਦੇ ਸਫ਼ਾਈ ਸੇਵਕਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ ਦੇ 9ਵੇਂ ਦਿਨ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾਉਣ ਉਪਰੰਤ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਬੁਢਲਾਡਾ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਅਤੇ ਨਗਰ ਕੌਂਸਲ ਦੇ ਕਿਸੇ ਵੀ ਅਧਿਕਾਰੀ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਕਰਨ ਸਬੰਧੀ ਉਨ੍ਹਾਂ ਦੀ ਮੀਟਿੰਗ ਬੁਲਾਈ ਗਈ ਸੀ ਪਰ ਮੀਟਿੰਗ ਦੌਰਾਨ ਸਫ਼ਾਈ ਕਾਮਿਆਂ ਨਾਲ ਡੀ.ਸੀ. ਵਿਵਹਾਰ ਠੀਕ ਨਹੀਂ ਸੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜੋ ਮੀਟਿੰਗ 'ਚ ਸਫ਼ਾਈ ਸੇਵਕਾਂ ਨਾਲ ਸਮਝੌਤਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਹ ਸਰਾਸਰ ਝੂਠ ਹੈ ਜਦਕਿ ਸਰਕਾਰ ਨੇ ਸਫ਼ਾਈ ਕਾਮਿਆਂ ਨਾਲ ਨਹੀਂ, ਬਲਕਿ ਆਪਣੇ ਚਹੇਤਿਆਂ ਨਾਲ ਮੀਟਿੰਗ ਕੀਤੀ ਹੈ, ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ | ਉਪਰੋਕਤ ਆਗੂਆਂ ਨੇ ਐਲਾਨ ਕੀਤਾ ਕਿ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕੇ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਧਰਨੇ ਨੂੰ ਕੁਲਦੀਪ ਸਿੰਘ ਤਲਵੰਡੀ ਅਤੇ ਸੁਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਨੇੜੇ ਲਗਾਇਆ ਧਰਨਾ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਨੀਤੀ ਕਾਰਨ ਦੇਸ਼ ਆਰਥਿਕ ਮੰਦਹਾਲੀ 'ਚ ਫਸਿਆ- ਪਾਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।