08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਨੇੜੇ ਲਗਾਇਆ ਧਰਨਾ

ਅਜੀਤ ਡੈਸਕ 15-05-2026

ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲੇ੍ਹ ਦੇ ਸਫ਼ਾਈ ਸੇਵਕਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ ਦੇ 9ਵੇਂ ਦਿਨ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾਉਣ ਉਪਰੰਤ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਬੁਢਲਾਡਾ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਅਤੇ ਨਗਰ ਕੌਂਸਲ ਦੇ ਕਿਸੇ ਵੀ ਅਧਿਕਾਰੀ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਕਰਨ ਸਬੰਧੀ ਉਨ੍ਹਾਂ ਦੀ ਮੀਟਿੰਗ ਬੁਲਾਈ ਗਈ ਸੀ ਪਰ ਮੀਟਿੰਗ ਦੌਰਾਨ ਸਫ਼ਾਈ ਕਾਮਿਆਂ ਨਾਲ ਡੀ.ਸੀ. ਵਿਵਹਾਰ ਠੀਕ ਨਹੀਂ ਸੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜੋ ਮੀਟਿੰਗ 'ਚ ਸਫ਼ਾਈ ਸੇਵਕਾਂ ਨਾਲ ਸਮਝੌਤਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਹ ਸਰਾਸਰ ਝੂਠ ਹੈ ਜਦਕਿ ਸਰਕਾਰ ਨੇ ਸਫ਼ਾਈ ਕਾਮਿਆਂ ਨਾਲ ਨਹੀਂ, ਬਲਕਿ ਆਪਣੇ ਚਹੇਤਿਆਂ ਨਾਲ ਮੀਟਿੰਗ ਕੀਤੀ ਹੈ, ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ | ਉਪਰੋਕਤ ਆਗੂਆਂ ਨੇ ਐਲਾਨ ਕੀਤਾ ਕਿ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕੇ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਧਰਨੇ ਨੂੰ ਕੁਲਦੀਪ ਸਿੰਘ ਤਲਵੰਡੀ ਅਤੇ ਸੁਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਲੱਗਣਗੀਆਂ ਪ੍ਰੀ-ਅਦਾਲਤਾਂ <br/>... ਅਗਲੀ ਖ਼ਬਰ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ, ਹੜਤਾਲ 9ਵੇਂ ਦਿਨ 'ਚ ਸ਼ਾਮਿਲ <br/> ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਡੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।