07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਮਾਧਾਨ ਸਮਾਰੋਹ ਤਹਿਤ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਹੋਵੇਗਾ

ਅਜੀਤ ਡੈਸਕ 15-05-2026
ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ 'ਸਮਾਧਾਨ ਸਮਾਰੋਹ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ | ਇਸ ਸਬੰਧ ਵਿਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਪਰੀਮ ਕੋਰਟ ਵਿਚ ਬਕਾਇਆ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਰਾਜਵਿੰਦਰ ਕੌਰ ਸੀ.ਜੇ.ਐਮ.-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਨੇ ਦੱਸਿਆ ਕਿ ਪ੍ਰਾਪਤ ਹੋਏ ਕੇਸਾਂ ਦੀ ਸੂਚੀ ਦੇ ਆਧਾਰ 'ਤੇ ਸਬੰਧਿਤ ਧਿਰਾਂ ਨੂੰ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਸੰਮਨ ਜਾਰੀ ਕੀਤੇ ਗਏ ਹਨ | ਇਨ੍ਹਾਂ ਮਸਲਿਆਂ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਰਿਪੋਰਟ ਐਸ.ਏ.ਐਸ. ਨਗਰ ਨੂੰ ਭੇਜੀ ਜਾਵੇਗੀ ਤਾਂ ਜੋ ਸੁਪਰੀਮ ਕੋਰਟ ਵਿਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਨਾਲ ਸਬੰਧਿਤ ਲੋਕ ਜਿਨ੍ਹਾਂ ਦੇ ਕੇਸ ਸੁਪਰੀਮ ਕੋਰਟ ਵਿਚ ਬਕਾਇਆ ਹਨ, ਉਹ ਪ੍ਰੀ-ਲੋਕ ਅਦਾਲਤਾਂ 'ਚ ਆਪਣੇ ਕੇਸਾਂ ਦੀ ਸੁਣਵਾਈ ਕਰਵਾਉਣ |
ਪਿਛਲੀ ਖ਼ਬਰ ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਲੱਗਣਗੀਆਂ ਪ੍ਰੀ-ਅਦਾਲਤਾਂ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।