07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਵ-ਜੰਮੇ ਬੱਚਿਆਂ ਦੀ ਦੇਖਭਾਲ ਕਰਨ ਸੰਬੰਧੀ ਸਿਖਲਾਈ ਦਿੱਤੀ <br/>

ਅਜੀਤ ਡੈਸਕ 15-05-2026
ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਸਹਾਇਕਾਂ ਨੂੰ ਨਵ-ਜੰਮੇ ਬੱਚਿਆਂ ਦੀ ਦੇਖਭਾਲ ਕਰਨ ਸਬੰਧੀ ਸਿਖਲਾਈ ਦਿੱਤੀ ਗਈ | ਡਾ. ਰਾਏ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਨਵ-ਜੰਮੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਦੇਖਭਾਲ ਦੇ ਨਾਲ 107 ਕਿਸਮ ਦੀਆਂ ਦਵਾਈਆਂ, ਕੁੱਤੇ ਜਾਂ ਕਿਸੇ ਜਾਨਵਰ ਦੇ ਕੱਟਣ ਤੋਂ ਬਾਅਦ ਹਲ਼ਕਾਅ ਤੋਂ ਬਚਾਉਣ ਲਈ ਟੀਕਾਕਰਨ ਅਤੇ 47 ਕਿਸਮ ਦੇ ਲੈਬ ਟੈੱਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕਲੀਨਿਕਾਂ 'ਚ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਟੀਕਾਕਰਨ ਅਤੇ ਬੱਚਿਆਂ ਦੇ ਮਾਹਿਰ ਡਾ. ਪਰਵਿਸ਼ ਜਿੰਦਲ ਨੇ ਨਵ-ਜੰਮੇ ਬੱਚਿਆਂ ਦੀ ਚੰਗੀ ਦੇਖਭਾਲ ਕਰਨ ਸਬੰਧੀ ਸਿਖਲਾਈ ਦਿੱਤੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਰਵਿੰਦਰ ਕੁਮਾਰ ਸਿਖਲਾਈ ਸਹਾਇਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁਲਦੀਪ ਸਿੰਘ ਵਾਲੀਆ ਵਲੋਂ ਸਕੂਲ ਨੂੰ ਆਰ.ਓ. ਭੇਟ <br/> ਅਗਲੀ ਖ਼ਬਰ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।