07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਮੁਕੰਮਲ

ਅਜੀਤ ਡੈਸਕ 15-05-2026
ਮਾਨਸਾ, 14 ਮਈ (ਸੱਭਿ.ਪ੍ਰਤੀ)- 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ/ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਕੀਤੀ ਗਈ | ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਲਈ ਲੋੜੀਂਦੀ ਗਿਣਤੀ 'ਚ ਪੀ.ਆਰ.ਓ., ਏ.ਪੀ.ਆਰ.ਓ. ਤੇ ਪੋਲਿੰਗ ਅਫ਼ਸਰਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਪਰ ਕਿਸੇ ਵੀ ਹੰਗਾਮੀ ਸਥਿਤੀ ਜਾਂ ਰਾਖਵੇਂ ਸਟਾਫ਼ ਦੇ ਪ੍ਰਬੰਧ ਵਜੋਂ ਪ੍ਰਸ਼ਾਸਨ ਵਲੋਂ ਵਧੇਰੇ ਕਰਮਚਾਰੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ ਤਾਂ ਕਿ ਲੋੜ ਪੈਣ 'ਤੇ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ | ਉਨ੍ਹਾਂ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ | ਇਸ ਮੌਕੇ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਅਤੇ ਜ਼ਿਲ੍ਹਾ ਸੂਚਨਾ ਅਫ਼ਸਰ ਰਵੀਨਾ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਚੇਅਰਮੈਨ ਜਨਰਲ ਵਰਗ ਦਾ ਹੋਵੇਗਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਪੰਚਾਇਤ ਬੋਹਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।