07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਚੇਅਰਮੈਨ ਜਨਰਲ ਵਰਗ ਦਾ ਹੋਵੇਗਾ

ਅਜੀਤ ਡੈਸਕ 15-05-2026
ਭੀਖੀ, 14 ਮਈ (ਬਲਕਾਰ ਸਿੰਘ ਸਹੋਤਾ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਾਰੀ ਅਧਿਸੂਚਨਾ ਤਹਿਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਚੇਅਰਮੈਨ ਜਰਨਲ ਵਰਗ ਦਾ ਹੋਵੇਗਾ | ਜਾਰੀ ਸੂਚੀ ਮੁਤਾਬਿਕ ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ ਅਤੇ ਬਠਿੰਡਾ ਅਨੁਸੂਚਿਤ ਜਾਤੀ ਲਈ ਰਾਖਵੇਂ ਰੱਖੇ ਗਏ ਹਨ | ਗੁਰਦਾਸਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਅਨੁਸੂਚਿਤ ਜਾਤੀ ਅÏਰਤ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਅÏਰਤ ਲਈ ਰਾਖਵੇਂ ਹਨ ਜਦੋਂ ਕਿ ਸ੍ਰੀ ਅੰਮਿ੍ਤਸਰ ਸਾਹਿਬ, ਤਰਨਤਾਰਨ, ਫ਼ਤਿਹਗੜ੍ਹ ਸਾਹਿਬ, ਮੋਗਾ, ਪਟਿਆਲਾ, ਸੰਗਰੂਰ ਅਤੇ ਮਾਨਸਾ ਜਰਨਲ ਸ਼ੇ੍ਰਣੀ ਲਈ ਹਨ | ਮਾਨਸਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਰਨਲ ਹੋਣ ਨਾਲ ਇੱਥੇ ਚੇਅਰਮੈਨੀ ਦੀ ਦੌੜ 'ਚ ਸ਼ਾਮਿਲ ਚੁਸ਼ਪਿੰਦਰਬੀਰ ਸਿੰਘ ਚਹਿਲ ਦਾ ਨਾਮ ਪ੍ਰਾਥਮਿਕਤਾ ਨਾਲ ਲਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਚੁਸਪਿੰਦਰਬੀਰ ਸਿੰਘ ਚਹਿਲ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਣੇ <br/> ਅਗਲੀ ਖ਼ਬਰ ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।