07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੁਸਪਿੰਦਰਬੀਰ ਸਿੰਘ ਚਹਿਲ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਣੇ <br/>

ਅਜੀਤ ਡੈਸਕ 15-05-2026
ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਯੂਥ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਣੇ ਗਏ ਹਨ, ਜਦਕਿ ਗੁਰਮੀਤ ਸਿੰਘ ਝੁਨੀਰ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਮਾਲਵਾ ਜੋਨ ਦੇ ਕੋਆਰਡੀਨੇਟਰ ਚੁਸਪਿੰਦਰਬੀਰ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਹਨ ਅਤੇ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਜੋਨ ਬੋੜਾਵਾਲ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ | ਦੱਸ ਦੇਈਏ ਕਿ 11 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ 4 ਬਲਾਕ ਸੰਮਤੀ ਦੇ ਚੇਅਰਮੈਨਾਂ ਸਣੇ ਕੁੱਲ 15 ਵੋਟਾਂ ਸਨ ਪਰ ਅੱਜ 11 ਮੈਂਬਰ ਹੀ ਹਾਜ਼ਰ ਹੋਏ | ਦਿਲਚਸਪ ਗੱਲ ਇਹ ਵਾਪਰੀ ਕਿ ਆਮ ਆਦਮੀ ਪਾਰਟੀ ਦੇ 3 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗ਼ੈਰ ਹਾਜ਼ਰ ਰਹੇ ਜਦਕਿ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ 3 ਮੈਂਬਰ ਚਹਿਲ ਦੀ ਹਮਾਇਤ ਕਰ ਗਏ | 'ਅਜੀਤ' ਨਾਲ ਗੱਲਬਾਤ ਕਰਦਿਆਂ ਨਵਨਿਯੁਕਤ ਚੇਅਰਮੈਨ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਘਰ ਦਾ ਮੁੰਡਾ ਹੈ, ਨੂੰ ਪਾਰਟੀ ਹਾਈਕਮਾਨ ਨੇ ਇਹ ਪਦ ਬਖ਼ਸ਼ ਕੇ ਇਸ ਗੱਲ 'ਤੇ ਮੋਹਰ ਲਗਾ ਦਿੱਤੀ ਹੈ ਕਿ ਵੱਡੇ ਅਹੁਦੇ ਖ਼ਾਸ ਲੋਕਾਂ ਨੂੰ ਨਹੀਂ ਬਲਕਿ ਆਮ ਘਰਾਂ ਦੇ ਮੁੰਡਿਆਂ ਨੂੰ ਦਿੱਤੇ ਜਾ ਰਹੇ ਹਨ | ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸਹਿਕਾਰੀ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ ਤੇ ਹੋਰ ਹਾਜ਼ਰ ਸਨ |
ਵਿਧਾਇਕ ਡਾ. ਵਿਜੇ ਸਿੰਗਲਾ ਦੀ ਗ਼ੈਰ ਹਾਜ਼ਰੀ ਰੜਕੀ
ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਚੋਣ ਮੌਕੇ ਹਾਜ਼ਰ ਨਹੀਂ ਸਨ | ਉਨ੍ਹਾਂ ਦੀ ਗ਼ੈਰ ਹਾਜ਼ਰੀ ਨੂੰ ਲੈ ਕੇ ਸਿਆਸੀ ਹਲਕਿਆਂ 'ਚ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ | ਵਿਧਾਇਕ ਨਾਲ ਸੰਪਰਕ ਕਰਨ ਦੇ ਯਤਨ ਅਸਫਲ ਰਹੇ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ ਨੇ ਵੀ ਚੋਣ ਦੌਰਾਨ ਦੂਰੀ ਬਣਾਈ ਰੱਖੀ | ਸ: ਭੁੱਚਰ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੋਰ ਕਮੇਟੀ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਣ ਕਰ ਕੇ ਉਹ ਹਾਜ਼ਰ ਨਹੀਂ ਹੋ ਸਕੇ |

ਪਿਛਲੀ ਖ਼ਬਰ ਬਠਿੰਡਾ 'ਚ ਰੇਹੜੀਆਂ ਵਾਲਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ 'ਤੇ ਮੁਕੱਦਮਾ ਦਰਜ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਚੇਅਰਮੈਨ ਜਨਰਲ ਵਰਗ ਦਾ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।