07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਾਨਦਾਰ ਰਿਹਾ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਦਾ ਨਤੀਜਾ

ਅਜੀਤ ਡੈਸਕ 15-05-2026
ਨਥਾਣਾ, 14 ਮਈ (ਗੁਰਦਰਸ਼ਨ ਲੁੱਧੜ)-ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੀ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਵਲੋਂ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਲੈ ਕੇ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਪਿ੍ੰਸੀਪਲ ਜੋਤੀ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੇ 11 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 16 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸ ਸਕੂਲ ਦੀ ਵਿਦਿਆਰਥਣ ਸੁਖਮਨ ਕੌਰ ਨੇ 94 ਫੀਸਦੀ, ਹਰਜਸਨਜੀਤ ਕੌਰ ਸਿੱਧੂ ਨੇ 93 ਫੀਸਦੀ, ਜਸਲੀਨ ਕੌਰ ਅਤੇ ਜਸਨੀਤ ਕੌਰ ਨੇ 92-92 ਫੀਸਦੀ, ਹਰਨੀਤ ਕੌਰ, ਗਗਨਪ੍ਰੀਤ ਕੌਰ, ਧੈਰਿਆ ਗਰਗ ਅਤੇ ਆਯਾਨ ਅਰੋੜਾ ਨੇ 91-91 ਫੀਸਦੀ, ਜਸ਼ਨਦੀਪ ਸਿੰਘ, ਸੁਭਰੀਨ ਕੌਰ ਅਤੇ ਸੁਖਪ੍ਰੀਤ ਕੌਰ ਨੇ 90-90 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥਣ ਗੁਰਲੀਨ ਕੌਰ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਬਠਿੰਡਾ 'ਚ ਰੇਹੜੀਆਂ ਵਾਲਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ 'ਤੇ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।