07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥਣ ਗੁਰਲੀਨ ਕੌਰ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 15-05-2026
ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)- ਸੀ.ਬੀ.ਐਸ.ਈ. ਵਲੋਂ ਬੀਤੇ ਦਿਨ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੰਗੀ ਰੁਘੂ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸਤਪਾਲ ਸਿੰਘ ਵਾਸੀ ਪਿੰਡ ਮੱਲਵਾਲਾ ਵਲੋਂ ਮੈਰਿਟ ਲਿਸਟ ਵਿਚ ਆਪਣਾ ਨਾਮ ਦਰਜ ਕਰਵਾਉਣ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਵਲੋਂ ਗੁਰਲੀਨ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਵੀ ਕੀਤਾ ਗਿਆ¢ ਉਨ੍ਹਾਂ ਨੇ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਾਸਲ ਕੀਤੀਆਂ ਕਾਮਯਾਬੀਆਂ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਬਣਦੀਆਂ ਹਨ¢ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਨੇ ਗੁਰਲੀਨ ਕÏਰ ਦੀ ਇਸ ਉਪਲਬਧੀ ਨੂੰ ਸਕੂਲ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਦੱਸਦਿਆਂ ਉਸ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ¢ ਇਸ ਮੌਕੇ ਵਿਦਿਆਰਥਣ ਗੁਰਲੀਨ ਕÏਰ ਦੇ ਪਿਤਾ ਸਤਪਾਲ ਸਿੰਘ, ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਸਿੱਧੂ, ਸਕੱਤਰ ਸਰਬਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸਟਾਫ਼ ਮੌਜੂਦ ਸਨ¢

ਪਿਛਲੀ ਖ਼ਬਰ ਨੈਤਿਕ ਤੇ ਧਾਰਮਿਕ ਪ੍ਰੀਖਿਆ 'ਚ ਅੱਵਲ ਅਕਾਲ ਅਕੈਡਮੀ ਚੱਕ ਭਾਈਕੇ ਦੇ ਵਿਦਿਆਰਥੀਆਂ <br/> ਅਗਲੀ ਖ਼ਬਰ ਸ਼ਾਨਦਾਰ ਰਿਹਾ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਦਾ ਨਤੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।