06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਪਿੰਡਾਂ 'ਚ ਲਾਮਬੰਦੀ ਇਕੱਤਰਤਾਵਾਂ <br/>

ਅਜੀਤ ਡੈਸਕ 15-05-2026
ਮਾਨਸਾ, 14 ਮਈ (ਰਾਵਿੰਦਰ ਸਿੰਘ ਰਵੀ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ 1 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਪਿੰਡਾਂ 'ਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦਿਨੋ ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਦਕਿ ਸਰਕਾਰਾਂ ਦੇ ਸਿਰ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਤੇਲ, ਗੈਸ ਦੀ ਸੰਜਮ ਨਾਲ ਵਰਤੋਂ ਕਰਨ ਦੀਆਂ ਅਪੀਲਾਂ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੀ ਦੋਗਲੀ ਵਿਦੇਸ਼ ਨੀਤੀ ਨੇ ਦੇਸ਼ 'ਚ ਗੰਭੀਰ ਸੰਕਟ ਪੈਦਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਹਰ ਵਰਗ ਦੇ ਲੋਕ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਮਨਰੇਗਾ ਫ਼ੰਡ ਜਾਰੀ ਕਰਵਾਉਣ ਲਈ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਭੋਲਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਬੱਲਮ ਸਿੰਘ ਢੈਪਈ, ਵਸੀਰਾ ਬੇਗ਼ਮ ਅਤਲਾ ਖ਼ੁਰਦ, ਲਾਡੀ ਸਿੰਘ ਰੱਲਾ, ਜਰਨੈਲ ਸਿੰਘ ਮਾਨਸਾ, ਕਿ੍ਸ਼ਨ ਸਿੰਘ ਨੰਗਲ ਖ਼ੁਰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਫ਼ਸਲੀ ਕਰਜ਼ੇ ਦੀ ਵਧਾਈ ਸੀਮਾ ਮੁਲਤਵੀ ਕਰਨ ਦੀ ਨਿੰਦਾ <br/> ਅਗਲੀ ਖ਼ਬਰ ਭਾਕਿਯੂ (ਧਨੇਰ) ਵਲੋਂ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।